ਸੁਖਬੀਰ ਦੀ ਨਾਭਾ ਫੇਰੀ ਨੂੰ ਲੈ ਕੇ ਵਰਕਰਾਂ ਤੇ ਵਪਾਰੀਆਂ ’ਚ ਭਾਰੀ ਉਤਸ਼ਾਹ- ਮੱਖਣ ਸਿੰਘ ਲਾਲਕਾ
ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ, ਆਗੂਆਂ ਅਤੇ ਸਥਾਨਕ ਵਪਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਪਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੀ ਆਮਦ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ ਅਤੇ ਵਰਕਰਾਂ ਵਿਚ ਇਕ ਨਵਾਂ ਜੋਸ਼ ਹੈ।
ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ, ਆਗੂਆਂ ਅਤੇ ਸਥਾਨਕ ਵਪਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਪਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੀ ਆਮਦ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ ਅਤੇ ਵਰਕਰਾਂ ਵਿਚ ਇਕ ਨਵਾਂ ਜੋਸ਼ ਹੈ। ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਇਸ ਫੇਰੀ ਦੌਰਾਨ ਜਿੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉੱਥੇ ਹੀ ਨਾਭਾ ਦੇ ਵਪਾਰੀ ਵਰਗ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਨੇੜਿਓਂ ਸੁਣਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਆਏ ਅਕਾਲੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਪ੍ਰਧਾਨ ਦੇ ਨਾਭਾ ਪਹੁੰਚਣ ‘ਤੇ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਬਲਤੇਜ ਸਿੰਘ ਖੋਖ, ਨਰੇਸ਼ ਕੁਮਾਰ ਗਰਗ, ਜੱਸਾ ਖੋਖ ਤੇ ਹੋਰ ਹਾਜ਼ਰ ਸਨ।