ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਹੋਇਆ ਸਨਮਾਨ
ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚੰਦਰ ਦੱਤ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਦੱਤ ਸ਼ਰਮਾ ਨੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
29-10-2026