30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਿੰਡ ਭੈਣੀ ਤੋਂ ਤੀਰਥ ਯਾਤਰਾ ਲਈ ਸੁਖਵਿੰਦਰ ਸਿੰਘ ਰੱਖੜਾ ਵਲੋਂ ਬੱਸ ਰਵਾਨਾ

ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭੈਣੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਰੱਖੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 30-10-2026
ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭੈਣੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਰੱਖੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰੱਖੜਾ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਲੋਕਾਂ ਦੀ ਆਸਥਾ ਨਾਲ ਜੁੜੀ ਹੋਈ ਹੈ। ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਸੰਦੀਪ ਸਿੰਘ ਦੀ ਅਗਵਾਈ ਹੇਠ ਬੱਸ ਦੀ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਪਟਿਆਲਾ ਮਨਿੰਦਰ ਸਿੰਘ, ਹਰਕਿੰਦਰ ਸਿੰਘ, ਸਾ. ਚੇਅਰਮੈਨ ਮਲਕੀਤ ਸਿੰਘ ਡਕਾਲਾ, ਹਰਜੀਤ ਸਿੰਘ ਕੱਲਰ ਭੈਣੀ, ਅਮਰਦੀਪ ਸਿੰਘ ਸਰਪੰਚ ਡਕਾਲਾ, ਲਖਵੀਰ ਸਿੰਘ ਕਲੱਰ ਭੈਣੀ, ਰਣਧੀਰ ਸਿੰਘ ਕਲੱਰ ਭੈਣੀ, ਸੂਬਾ ਖਾਨ ਕਲੱਰ ਭੈਣੀ, ਜਰਨੈਲ ਸਿੰਘ ਕਲੱਰ ਭੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਰਵਾਚੌਥ ਦੇ ਸ਼ੁੱਭ ਦਿਹਾੜੇ ’ਤੇ ਬੀਬੀ ਪਰਮਜੀਤ ਕੌਰ ਬਾਜਵਾ ਨੇ ਸੁਹਾਗਣਾਂ ਨੂੰ ਵੰਡੇ ਸੂਟ, ਦਿੱਤੀਆਂ ਵਧਾਈਆਂ ਅਗਲੀ ਖ਼ਬਰ ਮੰਗਲ ਸੂਤਰ ਝਪਟ ਕੇ ਭੱਜਣ ਲੱਗਾ ਇਕ ਝਪਟਮਾਰ ਗ੍ਰਿਫ਼ਤਾਰ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।