30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੁਖਬੀਰ ਸਮਾਣਾ ਵਿਖੇ ਵਪਾਰੀਆਂ ਦੇ ਹੋਣਗੇ ਰੂ-ਬਰੂ ਅੱਜ- ਹਰਿਆਊ, ਸ਼ਰਮਾ

ਸਮਾਣਾ, 29 ਅਕਤੂਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 30 ਅਕਤੂਬਰ ਨੂੰ ਸਮਾਣਾ ਵਿਖੇ ਵਿਧਾਨ ਸਭਾ ਹਲਕਾ ਸਮਾਣਾ ਅਤੇ ਸ਼ੁਤਰਾਣਾ ਦੇ ਵਪਾਰੀਆਂ ਨਾਲ ਰੂ-ਬਰੂ ਹੋਣਗੇ। ਇਸ ਦੌਰਾਨ ਉਹ ਵਪਾਰੀ ਵਰਗ ਦੀਆਂ ਸਮੱਸਿਆਵਾਂ, ਮੁਸ਼ਕਲਾਂ ਅਤੇ ਮੰਗਾਂ ਸੰਬੰਧੀ ਵਿਚਾਰ-ਚਰਚਾ ਕਰਨਗੇ।

ਜਗਮੀਤ ਸਿੰਘ ਹਰਿਆਊ, ਗੋਪਾਲ ਸ਼ਰਮਾ 30-10-2026
ਸਮਾਣਾ, 29 ਅਕਤੂਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 30 ਅਕਤੂਬਰ ਨੂੰ ਸਮਾਣਾ ਵਿਖੇ ਵਿਧਾਨ ਸਭਾ ਹਲਕਾ ਸਮਾਣਾ ਅਤੇ ਸ਼ੁਤਰਾਣਾ ਦੇ ਵਪਾਰੀਆਂ ਨਾਲ ਰੂ-ਬਰੂ ਹੋਣਗੇ। ਇਸ ਦੌਰਾਨ ਉਹ ਵਪਾਰੀ ਵਰਗ ਦੀਆਂ ਸਮੱਸਿਆਵਾਂ, ਮੁਸ਼ਕਲਾਂ ਅਤੇ ਮੰਗਾਂ ਸੰਬੰਧੀ ਵਿਚਾਰ-ਚਰਚਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਅਤੇ ਪਾਰਟੀ ਦੇ ਵਪਾਰੀ ਵਿੰਗ ਦੇ ਮੀਤ ਪ੍ਰਧਾਨ ਗੋਪਾਲ ਸ਼ਰਮਾ ਨੇ ਦੱਸਿਆ ਕਿ ਇਸ ਮਿਲਣੀ ਦਾ ਮਕਸਦ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋਣਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਆਰਥਿਕਤਾ ਦੀ ਅਹਿਮ ਕੜੀ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਮਝਣਾ ਜ਼ਰੂਰੀ ਹੈ। ਇਸ ਰੂਬਰੂ ਪ੍ਰੋਗਰਾਮ ਦੌਰਾਨ ਵਪਾਰੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਵਪਾਰੀ ਵਰਗ ਨੂੰ ਇਸ ਮਿਲਣੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਜਿੰਦਰ ਕੁਮਾਰ ਰੂਪਰਾਏ ਨਹੀਂ ਰਹੇ ਅਗਲੀ ਖ਼ਬਰ ਪਿੰਡਾਂ ਦੇ ਲੋਕਾਂ ਦੇ ਘਰਾਂ ਦੀ ਰਜਿਸਟਰੀ ਨਾਂਅ ਕਰਵਾ ਕੇ ਮਾਨ ਨੇ ਸਭ ਤੋਂ ਵੱਡਾ ਕੰਮ ਕੀਤਾ- ਬੀਬੀ ਲੂੰਬਾ ਪਿੰਡ ਬੂਰੜ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।