30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਿਉਹਾਰਾਂ ਦੇ ਸੀਜ਼ਨ ਮੌਕੇ ਕਿਸੇ ਵੀ ਦੁਕਾਨਦਾਰ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ ਨਿਗਮ ਦਾ ਕੋਈ ਅਧਿਕਾਰੀ- ਮੇਅਰ, ਕਮਿਸ਼ਨਰ

ਪਟਿਆਲਾ, 29 ਅਕਤੂਬਰ (ਅ. ਸ.

ਜਾਣਕਾਰੀ ਦਿੰਦੇ ਹੋਏ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ। ਅਜੀਤ ਤਸਵੀਰ 30-10-2026
ਪਟਿਆਲਾ, 29 ਅਕਤੂਬਰ (ਅ. ਸ. ਆਹਲੂਵਾਲੀਆ)- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਾਂਝੇ ਤੌਰ ’ਤੇ ਸ਼ਹਿਰ ਦੇ ਸਮੂਹ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਤਿਉਹਾਰਾਂ ਦੌਰਾਨ ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਦੁਕਾਨਦਾਰ ਨੂੰ ਬੇਵਜ੍ਹਾ ਤੰਗ-ਪ੍ਰੇਸ਼ਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਸਮੂਹ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਅਹਿਮ ਹੁੰਦਾ ਹੈ, ਇਸ ਲਈ ਨਿਗਮ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਆਪਣਾ ਕਾਰੋਬਾਰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਪੂਰਨ ਭਰੋਸਾ ਦਿਵਾਉਂਦਿਆਂ ਕਿਹਾ ਕਿ ਜੇਕਰ ਨਿਗਮ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਤਿਉਹਾਰਾਂ ਦੇ ਦਿਨਾਂ ਦੌਰਾਨ ਕਿਸੇ ਦੁਕਾਨਦਾਰ ’ਤੇ ਨਾਜਾਇਜ਼ ਦਬਾਅ ਪਾਉਂਦਾ ਹੈ ਜਾਂ ਬੇਵਜ੍ਹਾ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਦੀ ਸਿੱਧੀ ਜਾਣਕਾਰੀ ਤੁਰੰਤ ਮੇਅਰ ਦਫ਼ਤਰ ਜਾਂ ਕਮਿਸ਼ਨਰ ਦਫ਼ਤਰ ਵਿਖੇ ਦਿੱਤੀ ਜਾਵੇ। ਉਨ੍ਹਾਂ ਸਖ਼ਤ ਲਹਿਜੇ ਵਿਚ ਤਾੜਨਾ ਕਰਦਿਆਂ ਕਿਹਾ ਕਿ ਅਜਿਹੀ ਕੋਈ ਵੀ ਸ਼ਿਕਾਇਤ ਸਾਹਮਣੇ ਆਉਣ ’ਤੇ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਰਮਚਾਰੀ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ- ਸਾਧੂ ਸਿੰਘ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।