30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਮੀਤ ਸਿੰਘ ਚੌਹਾਨ ਓ. ਬੀ. ਸੀ. ਵਿਭਾਗ, ਜ਼ਿਲ੍ਹਾ ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਿਯੁਕਤ

ਪਟਿਆਲਾ, 29 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਾਂਗਰਸ ਪਾਰਟੀ ਵਲੋਂ ਗੁਰਮੀਤ ਸਿੰਘ ਚੌਹਾਨ ਨੂੰ ਓ. ਬੀ.

ਅਜੀਤ ਡੈਸਕ 30-10-2026
ਪਟਿਆਲਾ, 29 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਾਂਗਰਸ ਪਾਰਟੀ ਵਲੋਂ ਗੁਰਮੀਤ ਸਿੰਘ ਚੌਹਾਨ ਨੂੰ ਓ. ਬੀ. ਸੀ. ਵਿਭਾਗ ਜ਼ਿਲ੍ਹਾ ਪਟਿਆਲਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁਰਮੀਤ ਸਿੰਘ ਚੌਹਾਨ ਨੇ ਡਾ. ਅਨਿਲ ਜੈਹਿੰਦ, ਚੇਅਰਮੈਨ, ਆਲ ਇੰਡੀਆ ਕਾਂਗਰਸ ਕਮੇਟੀ ਓ.ਬੀ.ਸੀ. ਵਿਭਾਗ, ਕੰਵਰਦੀਪ ਸੈਣੀ, ਵਾਈਸ ਚੇਅਰਮੈਨ, ਏ.ਆਈ.ਸੀ.ਸੀ. ਓ.ਬੀ.ਸੀ. ਵਿਭਾਗ, ਅੰਗਦ ਸਿੰਘ, ਸਟੇਟ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ. ਬੀ. ਸੀ. ਵਿਭਾਗ ਅਤੇ ਸਾਬਕਾ ਵਿਧਾਇਕ, ਡਾ. ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਅਤੇ ਵਿਸ਼ੇਸ਼ ਤੌਰ ’ਤੇ ਸੰਜੀਵ ਸ਼ਰਮਾ ਕਾਲੂ, ਹਲਕਾ ਪਟਿਆਲਾ ਦਿਹਾਤੀ ਦਾ ਦਿਲੋਂ ਧੰਨਵਾਦ ਕੀਤਾ। ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਲਈ ਉਹ ਸਮੂਹ ਸੀਨੀਅਰ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਓ. ਬੀ. ਸੀ. ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਚਿਤ ਮੰਚ ’ਤੇ ਉਠਾਉਣਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ, ਜਥੇਬੰਦੀ ਨੂੰ ਮਜ਼ਬੂਤ ਕਰਨਾ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਕੰਮ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਗੇ। ਅੰਤ ਵਿਚ ਉਨ੍ਹਾਂ ਨੇ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਹਾਈਕਮਾਂਡ ਦਾ ਮੁੜ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀ ਸੇਵਾ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਤੀਹ ਸਾਲਾਂ ਤੋਂ ਬੰਦ ਪਟਿਆਲਾ-ਗੁਲਾਹੜ ਬੱਸ ਦਾ ਰੂਟ ਹੋਇਆ ਚਾਲੂ ਅਗਲੀ ਖ਼ਬਰ ਪਟਿਆਲਾ ਨਿਗਮ ਚੋਣਾਂ ਲਈ ਹੁਕਮਰਾਨ ਧਿਰ ਤੇ ਵਿਰੋਧੀ ਧਿਰਾਂ ਨੇ ਮੁੱਢਲੀ ਚਾਰਾਜੋਈ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।