ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਹੋਈ
ਹਰਮੀਤ ਸਿੰਘ ਸੱਗੂ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਚੇਅਰਮੈਨ ਨਿਯੁਕਤ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਏਸ਼ੀਆ ਦੀ ਸਭ ਤੋਂ ਵੱਡੀ ਟਰੱਕ ਐਂਡ ਬੱਸ ਬਾਡੀ ਹੱਬ ਵਜੋਂ ਜਾਣੇ ਜਾਂਦੇ ਸਰਹਿੰਦ ਵਿਖੇ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਬਾਡੀ ਬਿਲਡਰਾਂ ਵਲੋਂ ਆਪਸੀ ਸਹਿਮਤੀ ਨਾਲ ਹਰਮੀਤ ਸਿੰਘ ਸੱਗੂ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਏਸ਼ੀਆ ਦੀ ਸਭ ਤੋਂ ਵੱਡੀ ਟਰੱਕ ਐਂਡ ਬੱਸ ਬਾਡੀ ਹੱਬ ਵਜੋਂ ਜਾਣੇ ਜਾਂਦੇ ਸਰਹਿੰਦ ਵਿਖੇ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਬਾਡੀ ਬਿਲਡਰਾਂ ਵਲੋਂ ਆਪਸੀ ਸਹਿਮਤੀ ਨਾਲ ਹਰਮੀਤ ਸਿੰਘ ਸੱਗੂ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਮੀਤ ਸਿੰਘ ਸੱਗੂ ਨੇ ਭਰੋਸਾ ਦਿਵਾਇਆ ਕਿ ਉਹ ਬਾਡੀ ਬਿਲਡਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਬਾਡੀ ਬਿਲਡਰਾਂ ਦੇ ਹਿਤਾਂ ਦੀ ਰਾਖੀ ਕਰਨਾ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਹੋਰ ਪੱਧਰਾਂ ’ਤੇ ਉਠਾਉਣਾ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੋਵੇਗਾ। ਸੱਗੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਰਹਿੰਦ ਵਿਖੇ ਬਾਡੀ ਬਿਲਡਰਾਂ ਨਾਲ ਹੋਏ ਧੱਕੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਲਦ ਹੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਡੀ ਬਿਲਡਰਾਂ ਵਿਚ ਕਰਮ ਸਿੰਘ, ਮੇਵਾ ਸਿੰਘ, ਨਾਰੰਗ ਸਿੰਘ, ਕੁਲਵਿੰਦਰ ਸਿੰਘ ਬੰਟੀ, ਭਿੰਦਰ ਸਿੰਘ, ਰਿਸੀ, ਧਰਮਿੰਦਰ ਸਿੰਘ ਮਾਰਵਾ, ਜਸਪ੍ਰੀਤ ਸਿੰਘ ਕਾਕਾ, ਸਤਵੰਤ ਸਿੰਘ ਜੰਡੂ, ਰਾਜ ਸਿੰਘ ਸਾਬਕਾ ਸਰਪੰਚ, ਅਮਨ, ਗੁਲਜ਼ਾਰ ਸਿੰਘ ਤੇ ਹਰਮਿੰਦਰ ਸਿੰਘ ਵੀ ਹਾਜ਼ਰ ਸਨ।