31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪੰਥਕ ਚੇਤਨਾ ਸਮਾਗਮ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ’ ਦੇ’ ਦੀ ਟੀਮ ਨੇ ਕੀਤੀ ਸ਼ਮੂਲੀਅਤ

ਦੇਵੀਗੜ, 30 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਆਪਸੀ ਮੇਲ-ਜੋਲ ਅਤੇ ਉੱਦਮ ਨਾਲ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਤੇ ਪੰਥਕ ਚੇਤਨਾ ਸਮਾਗਮ’ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਏ ਗਏ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਪੰਥਕ ਵਿਚਾਰਾਂ ਸਰਵਣ ਕੀਤੀਆਂ।

ਅਜੀਤ ਡੈਸਕ 31-10-2026
ਦੇਵੀਗੜ, 30 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਆਪਸੀ ਮੇਲ-ਜੋਲ ਅਤੇ ਉੱਦਮ ਨਾਲ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਤੇ ਪੰਥਕ ਚੇਤਨਾ ਸਮਾਗਮ’ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਏ ਗਏ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਪੰਥਕ ਵਿਚਾਰਾਂ ਸਰਵਣ ਕੀਤੀਆਂ।ਇਸ ਧਾਰਮਿਕ ਸਮਾਗਮ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਘੜਾਮ ਟੀਮ ਨੇ ਵਿਸ਼ੇਸ਼ ਤੌਰ ‘ਤੇ ਅਕਾਲੀ ਦਲ ਵਾਰਸ ਪੰਜਾਬ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਹਾਜ਼ਰੀ ਲਗਵਾਈ। ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕੀ ਕਮੇਟੀ ਮੈਂਬਰਾਂ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਹਲਕਾ ਇੰਚਾਰਜ ਸਨੌਰ ਬੀਬੀ ਰਾਜਵੰਤ ਕੌਰ ਘੜਾਮ ਨੂੰ ਉਨ੍ਹਾਂ ਦੀਆਂ ਪੰਥਕ ਤੇ ਸਮਾਜਿਕ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਆਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਮੂਹ ਵਪਾਰੀ ਵਰਗ ਲਈ ਬਣਾਈਆਂ ਜਾਣਗੀਆਂ ਵਿਸ਼ੇਸ਼ ਸਕੀਮਾਂ-ਸੁਖਬੀਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।