ਵਪਾਰ ਵਿੰਗ ਨਾਭਾ ਦੇ ਵਪਾਰੀ ਅੱਜ ਕਰਨਗੇ ਪਾਰਟੀ ਪ੍ਰਧਾਨ ਬਾਦਲ ਦਾ ਭਰਵਾਂ ਸਵਾਗਤ- ਜੱਸਾ ਖੋਖ
ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅੱਜ 2 ਨਵੰਬਰ ਨੂੰ ਨਾਭਾ ਪਹੁੰਚ ਰਹੇ ਹਨ ਜਿੱਥੇ ਉਹ ਹਲਕੇ ਦੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਇਹ ਸਬੰਧੀ ਗੱਲ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਦੱਸਿਆ ਕਿ ਹਲਕੇ ਦੇ ਵਪਾਰੀਆਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਦੀ ਨਾਭਾ ਫੇਰੀ ਨੂੰ ਲੈ ਕੇ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ, ਕਿਉਂ ਜੋ ਵਪਾਰੀ ਚਾਹੁੰਦੇ ਹਨ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਉਨ੍ਹਾਂ ਸਮੱਸਿਆਵਾਂ ਦਾ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਸਕੇ।
ਯੂਥ ਆਗੂ ਜੱਸਾ ਖੋਖ
02-11-2026