ਮੰਡੀਆਂ ’ਚ ਕਿਸਾਨ ਹੋ ਰਿਹਾ ਖੱਜਲ-ਖੁਆਰ, ਸੁੱਤੀ ਪਈ ਸਰਕਾਰ-ਬੀਬੀ ਮੁਖਮੇਲਪੁਰ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ ਤੁਰੰਤ ਸ਼ੁਰੂ ਨਾ ਕਰਨ ’ਤੇ ਵੱਡੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਘਨੌਰ 1 ਨਵੰਬਰ ( ਸਰਦਾਰਾ ਸਿੰਘ ਲਾਛੜੂ )- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ । ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ , ਜਦਕਿ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ।
ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
02-11-2026