03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੌਰਵ ਸੰਧੂ ਵਲੋਂ ਕੱਲ੍ਹ ਦੀ ਸੰਗਰੂਰ ਇਨਸਾਫ਼ ਰੈਲੀ ’ਚ ਹਲਕਾ ਸਨੌਰ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਹਿਮ ਮੀਟਿੰਗ

ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਸਥਿਤ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਦੇਸ਼ ਦੇ ਜਨਨਾਇਕ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਹਲਕਾ ਸਨੌਰ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਸੀ।

ਅਜੀਤ ਡੈਸਕ 03-11-2026
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਸਥਿਤ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਦੇਸ਼ ਦੇ ਜਨਨਾਇਕ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਹਲਕਾ ਸਨੌਰ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਸੀ। ਇਸ ਦੌਰਾਨ ਹਲਕਾ ਸਨੌਰ ਤੋਂ ਰੈਲੀ ਦੀਆਂ ਤਿਆਰੀਆਂ, ਪ੍ਰਬੰਧਾਂ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੌਰਵ ਸੰਧੂ ਨੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਤੋਂ ਕਾਂਗਰਸੀ ਵਰਕਰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਮ ਲੋਕ ਸੰਗਰੂਰ ਪਹੁੰਚ ਕੇ ਰੈਲੀ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਉਣਗੇ। ਇਸ ਮੌਕੇ ਪ੍ਰਧਾਨ ਮਹਿਲਾ ਕਾਂਗਰਸ ਬਲਾਕ ਭੁਨਰਹੇੜੀ ਚਰਨਜੀਤ ਕੌਰ, ਪ੍ਰਧਾਨ ਬਲਾਕ ਸਨੌਰ ਸੁਖਵਿੰਦਰ ਕੌਰ ਦਿਓਲ , ਪ੍ਰਧਾਨ ਐੱਸ. ਸੀ. ਸੈੱਲ ਬਲਾਕ ਸਨੌਰ ਸ਼ਮਸ਼ੇਰ ਸਿੰਘ, ਪ੍ਰਧਾਨ ਐੱਸ. ਸੀ. ਸੈੱਲ ਬਲਾਕ ਭੁਨਰਹੇੜੀ ਗੁਰਸੇਵਕ ਸਿੰਘ, ਬਲਾਕ ਸੰਮਤੀ ਮੈਂਬਰ ਤਰਸੇਮ ਸਿੰਘ, ਬਲਾਕ ਸੰਮਤੀ ਮੈਂਬਰ ਭਿੰਦਾ, ਸਰਪੰਚ ਦੀਪ ਚੰਦ, ਨਛੱਤਰ ਸਿੰਘ ਰਾਠੀਆਂ, ਨਰਿੰਦਰ ਰਾਠੀਆਂ, ਸਤਵਿੰਦਰ ਰਾਠੀਆਂ, ਰਣਧੀਰ ਸਿੰਘ ਸਨੌਰ, ਸੁਖਵਿੰਦਰ ਸਿੰਘ ਕਾਕਾ ਸਨੌਰ, ਜਤਿੰਦਰ ਸਿੰਘ ਤਸਲਪੁਰ, ਕਰਮਜੀਤ ਸਿੰਘ ਬਹਾਦਰਗੜ੍ਹ, ਗੁਰਦੀਪ ਸਿੰਘ, ਕੌਂਸਲਰ ਦਲਜੀਤ ਚਾਹਲ, ਇੰਦਰਜੀਤ ਸਿੰਘ ਪ੍ਰੋਫ਼ੈਸਰ ਕਾਲੋਨੀ, ਲਖਵਿੰਦਰ ਸਿੰਘ ਬਹਾਦਰਗੜ੍ਹ ਅਤੇ ਵੱਡੀ ਗਿਣਤੀ ‘ਚ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹਡਾਣਾ ਵਲੋਂ ਸਨੌਰ ਦੇ ਵੱਖ - ਵੱਖ ਪਿੰਡਾਂ ’ ਚ ਮਹਿਲਾਵਾਂ ਨਾਲ ਮੀਟਿੰਗ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ’ ਚ ਭਾਜਪਾ ਦੀ ਸਰਕਾਰ ਬਣੇਗੀ : ਵਿਸ਼ਾਲ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।