04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ - ਇੰਸਪੈਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇਕ ਵਿਅਕਤੀ ਵਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 04-11-2026
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇਕ ਵਿਅਕਤੀ ਵਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏ.ਐੱਸ.ਆਈ. ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸੰਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸਬ-ਇੰਸਪੈਕਟਰ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਕਾਂਗਰਸ ਦੀ ਇਨਸਾਫ਼ ਰੈਲੀ ਦੇ ਪ੍ਰਬੰਧਾਂ ਦਾ ਨਰਿੰਦਰ ਲਾਲੀ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਚਿੱਟਾ ਵੇਚਣ ਵਾਲਿਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।