05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਥਾਣਾ ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਹੋਏ ਪਦਉੱਨਤ , ਬਣੇ ਇੰਸਪੈਕਟਰ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਥਾਣਾ ਕੋਤਵਾਲੀ ਨਾਭਾ ਦੇ ਮੁਖੀ ਗੁਰਪਿੰਦਰ ਸਿੰਘ ਨੂੰ ਸਬ-ਇੰਸਪੈਕਟਰ ਤੋਂ ਪਦਉੱਨਤ ਕਰਕੇ ਇੰਸਪੈਕਟਰ ਬਣਾਇਆ ਗਿਆ ਹੈ। ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਨੂੰ ਪਦਉਨਤ ਹੋਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ , ਰਾਜੇਸ਼ ਕੁਮਾਰ ਛਿੱਬੜ ਐਸਪੀ (ਡੀ) ਅਤੇ ਮੋਹਿਤ ਕੁਮਾਰ ਅਗਰਵਾਲ ਐਸ.

ਨਾਭਾ ਦੇ ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਨੂੰ ਇੰਸਪੈਕਟਰ ਵਜੋਂ ਪਦਉਨਤ ਹੋਣ ’ਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਅਤੇ ਹੋਰ ਅਧਿਕਾਰੀ ਸਟਾਰ ਲਗਾਉਂਦੇ ਹੋਏ। ਅਜੀਤ ਤਸਵੀਰ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਥਾਣਾ ਕੋਤਵਾਲੀ ਨਾਭਾ ਦੇ ਮੁਖੀ ਗੁਰਪਿੰਦਰ ਸਿੰਘ ਨੂੰ ਸਬ-ਇੰਸਪੈਕਟਰ ਤੋਂ ਪਦਉੱਨਤ ਕਰਕੇ ਇੰਸਪੈਕਟਰ ਬਣਾਇਆ ਗਿਆ ਹੈ। ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਨੂੰ ਪਦਉਨਤ ਹੋਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ , ਰਾਜੇਸ਼ ਕੁਮਾਰ ਛਿੱਬੜ ਐਸਪੀ (ਡੀ) ਅਤੇ ਮੋਹਿਤ ਕੁਮਾਰ ਅਗਰਵਾਲ ਐਸ.ਪੀ. (ਸਿਟ ਵੱਲੋਂ ਉਨ੍ਹਾਂ ਦੀ ਵਰਦੀ ‘ਤੇ ਸਟਾਰ ਲਗਾ ਕੇ ਰੈਂਕ ਲਗਾਉਣ ਦੀ ਰਸਮ ਨਿਭਾਈ ਗਈ ਅਤੇ ਉਨਾਂ ਵੱਲੋਂ ਗੁਰਪਿੰਦਰ ਸਿੰਘ ਨੂੰ ਇੰਸਪੈਕਟਰ ਬਣਨ ’ਤੇ ਵਧਾਈਆਂ ਦਿੱਤੀਆਂ ਗਈਆਂ। ਇੰਸਪੈਕਟਰ ਵਜੋਂ ਪਦਉੱਨਤ ਹੋਣ ਤੇ ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਸ ਕੰਮ ਲਈ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨਾਂ ਸ਼ਹਿਰ ਦੇ ਮੋਹਤਵਰ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸ਼ਹਿਰ ਤੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਸਹਿਯੋਗ ਦੇਣ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣੇਗੀ - ਪ੍ਰਧਾਨ ਹਰਿਆਊ , ਲਾਲਕਾ , ਖੋਰਾ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਡਰ ਦੀ ਵਿਚਾਰਧਾਰਾ ਤੇ ਪ੍ਰਬੁੱਧ ਭਾਰਤ ਫਾਊਂਡੇਸਨ ਵੱਲੋਂ ਕਾਰਵਾਈ ਗਈ 17ਵੀਂ ਪੁਸਤਕ ਪ੍ਰਤੀਯੋਗਤਾ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।