05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵੱਡੇ ਕਾਫ਼ਲੇ ਨਾਲ ਹਲਕੇ ਸਨੌਰ ਤੋਂ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਵਿਚ ਹੋਏ ਸ਼ਾਮਿਲ

ਸਨੌਰ, 4 ਨਵੰਬਰ (ਸੋਖਲ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੇ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਫੱਗੂਵਾਲਾ ਵਿਖੇ ਆਯੋਜਿਤ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਦੀ ਆਪਮੁਹਾਰੇ ਸ਼ਮੂਲੀਅਤ ਨੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਦਾ ਮਨ ਬਣਾ ਰਹੇ ਹਨ।

ਅਜੀਤ ਡੈਸਕ 05-11-2026
ਸਨੌਰ, 4 ਨਵੰਬਰ (ਸੋਖਲ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੇ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਫੱਗੂਵਾਲਾ ਵਿਖੇ ਆਯੋਜਿਤ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਦੀ ਆਪਮੁਹਾਰੇ ਸ਼ਮੂਲੀਅਤ ਨੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਦਾ ਮਨ ਬਣਾ ਰਹੇ ਹਨ। ਧੰਜੂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਵਾਅਦਿਆਂ ਅਤੇ ਦਾਅਵਿਆਂ ਦੀ ਅਸਲੀਅਤ ਪੰਜਾਬ ਦੇ ਲੋਕਾਂ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਅਨੁਸਾਰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਹਾਲਾਤ ਵਿਚ ਕਾਂਗਰਸ ਪਾਰਟੀ ਹੀ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਦੇ ਸਮਰੱਥ ਹੈ।
ਪਿਛਲੀ ਖ਼ਬਰ ਹਲਕੇ ਸਨੌਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ-ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਐਫ.ਡੀ.ਡੀ.ਆਈ. ਦੀ ਟੀਮ ਨੇ ਆਲ ਇੰਡੀਆ ਮੁਕਾਬਲਿਆ ’ਚ ਕੀਤਾ ਤੀਜਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।