05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਚਰਨਜੀਤ ਸਿੰਘ ਧਾਲੀਵਾਲ ਨੇ ਵੱਡੀ ਰੌਣੀ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ’ਚ ਕੀਤੀ ਸ਼ਿਰਕਤ

ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਹਲਕਾ ਸਮਾਣਾ ਦੇ ਪਿੰਡ ਵੱਡੀ ਰੌਣੀ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਸਖੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਚਰਨਜੀਤ ਸਿੰਘ ਧਾਲੀਵਾਲ ਨੇ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਅਜੀਤ ਡੈਸਕ 05-11-2026
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਹਲਕਾ ਸਮਾਣਾ ਦੇ ਪਿੰਡ ਵੱਡੀ ਰੌਣੀ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਸਖੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਚਰਨਜੀਤ ਸਿੰਘ ਧਾਲੀਵਾਲ ਨੇ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਵਿਚ ਪਾਰਟੀ ਵਰਕਰਾਂ ਅਤੇ ਸਖੀਆਂ ਦੀ ਅਹਿਮ ਭੂਮਿਕਾ ਹੈ।ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਜ਼ਬੂਤ ਜਥੇਬੰਦੀ ਹੀ ਪਾਰਟੀ ਦੀ ਅਸਲ ਤਾਕਤ ਹੈ ਅਤੇ ਇਸ ਲਈ ਹਰ ਪਿੰਡ ਅਤੇ ਹਰ ਵਾਰਡ ਪੱਧਰ ’ਤੇ ਸਰਗਰਮ ਟੀਮਾਂ ਦਾ ਹੋਣਾ ਜ਼ਰੂਰੀ ਹੈ। ਚਰਨਜੀਤ ਸਿੰਘ ਧਾਲੀਵਾਲ ਨੇ ਸਖੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿਚ ਹਾਜ਼ਰ ਸਖੀਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁੱਖੀ ਰੱਖੜਾ, ਚੇਅਰਮੈਨ ਸੰਦੀਪ ਸਿੰਘ, ਵਿਸਾਖਾ ਸਿੰਘ, ਇੰਚਾਰਜ ਮਹਿਲਾ ਵਿੰਗ ਮਨਜੀਤ ਕੌਰ, ਬਲਾਕ ਪ੍ਰਧਾਨ ਭੁਪਿੰਦਰ ਕੌਰ, ਬਲਾਕ ਪ੍ਰਧਾਨ ਬਲਜੀਤ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਕੌਰ, ਬਲਾਕ ਪ੍ਰਧਾਨ ਹਰਪਾਲ ਕੌਰ, ਬਲਾਕ ਪ੍ਰਧਾਨ ਕਮਲਜੀਤ ਕੌਰ, ਬਲਾਕ ਪ੍ਰਧਾਨ ਚਰਨਜੀਤ ਕੌਰ, ਬਲਾਕ ਪ੍ਰਧਾਨ ਪਰਮਜੀਤ ਕੌਰ ਅਤੇ ਸਮੇਤ ਵੱਡੀ ਗਿਣਤੀ ਵਿਚ ‘ਆਪ’ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾ... ਅਗਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ’ਚ ਕਾਂਗਰਸ ਦੀ ਇਨਸਾਫ਼ ਰੈਲੀ ਲਈ 75 ਵਾਹਨਾਂ ਦਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।