05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 21 ਨੂੰ ਲੱਗੇਗੀ ਲੋਕ ਅਦਾਲਤ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ ’ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ’ ਦੀ ਧਾਰਾ 138 ਨਾਲ ਸਬੰਧਿਤ ਮਾਮਲਿਆਂ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ ਨੇ ਦਿੱਤੀ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ ’ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ’ ਦੀ ਧਾਰਾ 138 ਨਾਲ ਸਬੰਧਿਤ ਮਾਮਲਿਆਂ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਉ ਸਿੰਘ ਗਿੱਲ ਨੇ ਦਿੱਤੀ। ਸ. ਗਿੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚੈੱਕ ਬਾਉਂਸ ਹੋਣ ਨਾਲ ਸਬੰਧਿਤ ਕਿਸੇ ਵਿਵਾਦ ਵਿਚ ਸ਼ਾਮਲ ਹੈ, ਤਾਂ ਉਹ ਇਸ ਲੋਕ ਅਦਾਲਤ ਵਿਚ ਆਪਣਾ ਕੇਸ ਰੱਖ ਸਕਦਾ ਹੈ। ਲੋਕ ਅਦਾਲਤ ਦੁਆਰਾ ਦਿੱਤੇ ਗਏ ਫ਼ੈਸਲੇ ਵਿਰੁੱਧ ਅਪੀਲ ਕਰਨ ਜਾਂ ਹੋਰ ਬਹਿਸ ਕਰਨ ਦੀ ਕੋਈ ਵਿਵਸਥਾ ਨਹੀਂ ਹੈ, ਇਸ ਦਾ ਫ਼ੈਸਲਾ ਅੰਤਿਮ ਅਤੇ ਸਾਰਿਆਂ ’ਤੇ ਲਾਗੂ ਹੁੰਦਾ ਹੈ। ਉਨ੍ਹਾਂ ਦੱਸਿਆ ਕਿ 12 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾਵੇਗੀ, ਜਿਸ ਵਿਚ ਹਰ ਤਰ੍ਹਾਂ ਦੇ ਦੀਵਾਨੀ (ਸਿਵਲ) ਮਾਮਲੇ ਅਤੇ ਉਹ ਕੇਸ ਸ਼ਾਮਲ ਹੋਣਗੇ ਜਿਨ੍ਹਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਵੀ ਗੁਰੂਘਰ ਦੇ ਪ੍ਰਬੰਧਾਂ ’ਚ ਪਾਏ ਜਾ ਰਹੇ ਯ... ਅਗਲੀ ਖ਼ਬਰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ-ਕਾਲਾ ਅਰੋੜਾ, ਚੈਰੀ ਭਾਂਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।