06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਲੜਕੀਆਂ ਦੇ ਖੋਖੋ ਦੇ ਸੈਮੀਫਾਈਨਲ ਮੈਚ ’ਚ ਪਟਿਆਲੇ ਨੇ ਮੋਗੇ ਨੂੰ ਹਰਾਇਆ

ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 06-11-2026
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਉਪਕਾਰ ਸਿੰਘ ਵਿਰਕ (ਜਨਰਲ ਸੈਕਟਰੀ ਖੋਖੋ ਫੈਡਰੇਸ਼ਨ ਆਫ ਇੰਡਿਆ), ਡੀਐਸਸੀ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਸੈਮੀਫਾਈਨਲ ਮੁਕਾਬਲਿਆਂ ਵਿੱਚ ਪਟਿਆਲੇ ਨੇ ਮੋਗੇ ਨੂੰ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਸੰਗਰੂਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।ਹਾਰਡ ਲਾਈਨ ਸੰਗਰੂਰ ਨੇ ਮੋਗੇ ਨੂੰ ਹਰਾ ਕੇ ਬਰਾਉਨਜ਼ ਮੈਡਲ ਜਿੱਤਿਆ।ਇਸ ਮੌਕੇ ਤੇ ਟੂਰਨਾਮੈਂਟ ਦੇ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ, ਅਬਜ਼ਰਵਰ ਇੰਦਰਜੀਤ ਸਿੰਘ ਵੜੈਚ, ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ, ਦਵਿੰਦਰ ਸਿੰਘ ਵਿਰਕ,ਚਮਕੌਰ ਸਿੰਘ, ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੁਰਪਿਆਰ ਸਿੰਘ, ਕੁਲਦੀਪ ਕੌਰ (ਸਿਲੈਕਟਰ), ਨਵਦੀਪ ਕੌਰ,ਨਿਧੀ ਸ਼ਰਮਾ, ਹਰਦੀਪ ਕੌਰ,ਡਾ ਪਰਮਿੰਦਰਜੀਤ ਸ਼ਰਮਾ, ਵਿਨੋਦ ਕੁਮਾਰ, ਬਲਕਾਰ ਸਿੰਘ, ਹਰਜੀਤ ਸਿੰਘ, ਅਰੁਣ ਕੁਮਾਰ,ਗੁਰਦੀਪ ਸਿੰਘ, ਵਿਜੇ ਕੁਮਾਰ, ਸੁਨੀਲ ਕੁਮਾਰ, ਨਵਜੋਤ ਸਿੰਘ, ਰਾਮ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
ਪਿਛਲੀ ਖ਼ਬਰ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਪਿੰਡ ਮਰੌੜੀ ਵਿਖੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।