06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਡੀਨ, ਡਿਪਾਰਟਮੈਂਟ ਆਫ਼ ਲਾਅ, ਪ੍ਰੋ.

ਅਜੀਤ ਡੈਸਕ 06-11-2026
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਡੀਨ, ਡਿਪਾਰਟਮੈਂਟ ਆਫ਼ ਲਾਅ, ਪ੍ਰੋ. ਭੁਪਿੰਦਰ ਸਿੰਘ ਵਿਰਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਆਨਰੇਰੀ ਸਕੱਤਰ ਡਾ. ਸਚਿਨ ਮਲਿਕ ਅਤੇ ਡਾਇਰੈਕਟਰ ਡਾ. ਸੰਜੀਵ ਕੁਮਾਰ ਸਮੇਤ ਵਾਈਸ ਪ੍ਰਿੰਸੀਪਲ ਵਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦਾ ਉਦਘਾਟਨ ਲਾਅ ਵਿਭਾਗ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ, ਗੀਤ-ਸੰਗੀਤ, ਕੋਰੀਓਗ੍ਰਾਫੀ ਅਤੇ ਰੈਂਪ ਵਾਕ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਵਿਚ ਚਾਰ ਚੰਨ ਲਗਾ ਦਿੱਤੇ। ਡਾ. ਸਚਿਨ ਮਲਿਕ ਅਤੇ ਡਾ. ਸੰਜੀਵ ਕੁਮਾਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਅੰਤ ਵਿਚ ਫਾਰਮੇਸੀ ਵਿਭਾਗ ਦੇ ਵਾਈਸ ਪ੍ਰਿੰਸੀਪਲ ਨੇਹਾ ਯਾਦਵ ਵਲੋਂ ਧੰਨਵਾਦ ਮਤਾ ਪੇਸ਼ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਲਈ ਆਪਣੀ ਸਭਿਆਚਾਰਕ ਪ੍ਰਤਿਭਾ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਪ੍ਰਗਟ ਕਰਨ ਦਾ ਯਾਦਗਾਰ ਮੌਕਾ ਸਾਬਤ ਹੋਇਆ।
ਪਿਛਲੀ ਖ਼ਬਰ ਪਿੰਡ ਸੂਲਰ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ, ਜਗਮੀਤ ਸਿੰਘ ਹਰਿਆਊ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਅਗਲੀ ਖ਼ਬਰ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਪਿੰਡ ਮਰੌੜੀ ਵਿਖੇ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।