06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਸੂਲਰ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ, ਜਗਮੀਤ ਸਿੰਘ ਹਰਿਆਊ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਡਕਾਲਾ, 5 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਸੂਲਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਮੀਤ ਪ੍ਰਧਾਨ ਸ਼ੈਪੀ ਖੋਖਰ, ਮੀਤ ਪ੍ਰਧਾਨ ਹਰਮਨ ਬੱਲ ਅਤੇ ਜਨਰਲ ਸਕੱਤਰ ਹਰਮਨ ਜੇਜੀ ਦੀ ਅਗਵਾਈ ਹੇਠ 7ਵਾਂ ਵਾਲੀਬਾਲ ਲੱਪਾ-ਕੁੱਟ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੁਕਾਬਲੇ ਵਿੱਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 06-11-2026
ਡਕਾਲਾ, 5 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਸੂਲਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਮੀਤ ਪ੍ਰਧਾਨ ਸ਼ੈਪੀ ਖੋਖਰ, ਮੀਤ ਪ੍ਰਧਾਨ ਹਰਮਨ ਬੱਲ ਅਤੇ ਜਨਰਲ ਸਕੱਤਰ ਹਰਮਨ ਜੇਜੀ ਦੀ ਅਗਵਾਈ ਹੇਠ 7ਵਾਂ ਵਾਲੀਬਾਲ ਲੱਪਾ-ਕੁੱਟ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੁਕਾਬਲੇ ਵਿੱਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰਵਿੰਦਰ ਸਿੰਘ ਬਾਬਾ ਮੋਹਾਲੀ, ਬਾਬਾ ਸ਼ੇਰ ਸਿੰਘ, ਗੀਤਕਾਰ ਤੇ ਲੇਖਕ ਮੱਟ ਸ਼ੇਰੋਂਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਯੂਥ ਪ੍ਰਧਾਨ ਅਮਿਤ ਸਿੰਘ ਰਾਠੀ, ਕਰਨ ਸਾਹਨੀ, ਲਾਡੀ ਖੋਖਰ ਅਤੇ ਸੈਰੀ ਖੋਖਰ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਜਗਮੀਤ ਸਿੰਘ ਹਰਿਆਊ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖੇਡਾਂ ਪ੍ਰਤੀ ਉਤਸ਼ਾਹ ਵਧਾਇਆ। ਇਸ ਮੌਕੇ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਖੇਡਾਂ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਆਪਸੀ ਭਾਈਚਾਰਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਇਸ ਨਾਲ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਵੀ ਨਿਖਾਰਨ ਦਾ ਮੌਕਾ ਮਿਲਦਾ ਹੈ। ਟੂਰਨਾਮੈਂਟ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜਗਮੀਤ ਸਿੰਘ ਹਰਿਆਊ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਬਾਕੀ ਖਿਡਾਰੀਆਂ ਨੂੰ ਵੀ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟੂਰਨਾਮੈਂਟ ਦੇ ਸਫ਼ਲ ਆਯੋਜਨ ਲਈ ਸ਼ੈਪੀ ਖੋਖਰ ਅਤੇ ਸਮੂਹ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਰੈਲੀ ਦਾ ਭਾਰੀ ਇਕੱਠ ਮੌਜੂਦਾ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦਾ ਪ੍ਰਗਟਾਵਾ–ਕੁਲਵਿੰਦਰ ਸਿੰਘ ਅਰਨੋ ਅਗਲੀ ਖ਼ਬਰ ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।