06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰੈਲੀ ਦਾ ਭਾਰੀ ਇਕੱਠ ਮੌਜੂਦਾ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦਾ ਪ੍ਰਗਟਾਵਾ–ਕੁਲਵਿੰਦਰ ਸਿੰਘ ਅਰਨੋ

ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਹਲਕਾ ਸ਼ੁਤਰਾਣਾ ਤੋਂ ਕੁਲਵਿੰਦਰ ਸਿੰਘ ਅਰਨੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਸਮੂਹ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਸ਼ੁਤਰਾਣਾ ਤੋਂ ਪਹੁੰਚੇ ਵਿਸ਼ਾਲ ਕਾਫ਼ਲੇ ਵਿਚ ਵਰਕਰਾਂ ਅਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 06-11-2026
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਹਲਕਾ ਸ਼ੁਤਰਾਣਾ ਤੋਂ ਕੁਲਵਿੰਦਰ ਸਿੰਘ ਅਰਨੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਸਮੂਹ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਸ਼ੁਤਰਾਣਾ ਤੋਂ ਪਹੁੰਚੇ ਵਿਸ਼ਾਲ ਕਾਫ਼ਲੇ ਵਿਚ ਵਰਕਰਾਂ ਅਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਸੰਗਰੂਰ ਦੀ ਇਹ ਇਨਸਾਫ਼ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਦੇ ਕਫ਼ਨ ਵਿਚ ਕਿੱਲ ਸਾਬਤ ਹੋਵੇਗੀ। ਰੈਲੀ ਵਿਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਲੋਕਾਂ ਵਿਚ ਬਦਲਾਅ ਦੀ ਚਰਚਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ, ਚਿੱਟੇ ਦੀ ਸਮੱਸਿਆ, ਗੈਂਗਸਟਰਵਾਦ, ਫਿਰੌਤੀਆਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਲੋਕਾਂ ਵਿਚ ਇਹ ਧਾਰਨਾ ਮਜ਼ਬੂਤ ਹੋ ਰਹੀ ਹੈ ਕਿ ਸਰਕਾਰ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਵਿਚ ਨਾਕਾਮ ਰਹੀ ਹੈ। ਪੰਜਾਬ ਦੇ ਲੋਕ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ, ਨਸ਼ਾ ਮੁਕਤ ਸਮਾਜ ਅਤੇ ਅਮਨ-ਸ਼ਾਂਤੀ ਦੀ ਉਮੀਦ ਕਰਦੇ ਹਨ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਅਤੇ ਸਮਰਥਨ ਦੀ ਭਾਵਨਾ ਦੇਖਣ ਨੂੰ ਮਿਲ ਰਹੀ ਹੈ। ਲੋਕ ਪੰਜਾਬ ਵਿਚ ਇਕ ਜਵਾਬਦੇਹ ਸਰਕਾਰ, ਵਿਕਾਸ, ਰੁਜ਼ਗਾਰ, ਸੁਰੱਖਿਆ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਰੈਲੀ ਵਿਚ ਹੋਈ ਵੱਡੀ ਸ਼ਮੂਲੀਅਤ ਨੇ ਪੰਜਾਬ ਦੀ ਰਾਜਨੀਤੀ ਵਿਚ ਲੋਕਾਂ ਦੀ ਸਰਗਰਮ ਦਿਲਚਸਪੀ ਅਤੇ ਮੌਜੂਦਾ ਸਰਕਾਰ ਪ੍ਰਤੀ ਨਾਰਾਜ਼ਗੀ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਨੇ ਰੈਲੀ ਵਿਚ ਪਹੁੰਚਣ ਵਾਲੇ ਹਲਕਾ ਸ਼ੁਤਰਾਣਾ ਦੇ ਸਮੂਹ ਕਾਂਗਰਸੀ ਆਗੂਆਂ, ਪਿੰਡ ਪੱਧਰ ਦੇ ਵਰਕਰਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ ਅਗਲੀ ਖ਼ਬਰ ਪਿੰਡ ਸੂਲਰ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ, ਜਗਮੀਤ ਸਿੰਘ ਹਰਿਆਊ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।