07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ ਕੁਰਸੀ ਦੇ ਲਾਲਚੀਆਂ ਨੂੰ ਭਜਾਓ, ਪੰਜਾਬ ਬਚਾਓ’ ਦੇ ਨਾਅਰੇ ਹੇਠ ਜਨਤਕ ਲਹਿਰ ਖੜ੍ਹੀ ਕਰਾਂਗੇ-ਅਮਰਜੀਤ ਸਿੰਘ ਜਾਗਦੇ ਰਹੋ

ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਪੰਜਾਬ ਦੀ ਸਿਆਸਤ ਵਿਚ ਸਿਧਾਂਤਾਂ ਦੀ ਥਾਂ ਨਿੱਜੀ ਸਿਆਸੀ ਹਿੱਤਾਂ ਨੂੰ ਤਰਜੀਹ ਦੇਣ ਦੇ ਰੁਝਾਨ ’ਤੇ ਸਵਾਲ ਉਠਾਉਂਦਿਆਂ ਐਲਾਨ ਕੀਤਾ ਕਿ ‘ਕੁਰਸੀ ਦੇ ਲਾਲਚੀਆਂ ਨੂੰ ਭਜਾਓ, ਪੰਜਾਬ ਬਚਾਓ’ ਦੇ ਨਾਅਰੇ ਹੇਠ ਸੂਬੇ ਭਰ ਵਿਚ ਜਨਤਕ ਲਹਿਰ ਖੜ੍ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਹਲਕਾ ਸਨੌਰ ਵਿਚ ਲੋਕਾਂ ਨੂੰ ਲਾਮਬੰਦ ਕਰਕੇ ਅਜਿਹੀ ਸਿਆਸਤ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਅਜੀਤ ਡੈਸਕ 07-11-2026
ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਪੰਜਾਬ ਦੀ ਸਿਆਸਤ ਵਿਚ ਸਿਧਾਂਤਾਂ ਦੀ ਥਾਂ ਨਿੱਜੀ ਸਿਆਸੀ ਹਿੱਤਾਂ ਨੂੰ ਤਰਜੀਹ ਦੇਣ ਦੇ ਰੁਝਾਨ ’ਤੇ ਸਵਾਲ ਉਠਾਉਂਦਿਆਂ ਐਲਾਨ ਕੀਤਾ ਕਿ ‘ਕੁਰਸੀ ਦੇ ਲਾਲਚੀਆਂ ਨੂੰ ਭਜਾਓ, ਪੰਜਾਬ ਬਚਾਓ’ ਦੇ ਨਾਅਰੇ ਹੇਠ ਸੂਬੇ ਭਰ ਵਿਚ ਜਨਤਕ ਲਹਿਰ ਖੜ੍ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਹਲਕਾ ਸਨੌਰ ਵਿਚ ਲੋਕਾਂ ਨੂੰ ਲਾਮਬੰਦ ਕਰਕੇ ਅਜਿਹੀ ਸਿਆਸਤ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਿਆਸਤ ਲੋਕ ਸੇਵਾ ਦਾ ਮਾਧਿਅਮ ਹੋਣ ਦੀ ਬਜਾਏ ਸੱਤਾ ਅਤੇ ਅਹੁਦਿਆਂ ਦੀ ਪ੍ਰਾਪਤੀ ਦਾ ਸਾਧਨ ਬਣਦੀ ਜਾ ਰਹੀ ਹੈ। ਪਾਰਟੀਆਂ ਬਦਲ ਕੇ ਮੁੜ ਲੋਕ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੇ ਆਗੂਆਂ ਤੋਂ ਹਲਕਾ ਸਨੌਰ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਲੋਕਾਂ ਨੂੰ ਅਜਿਹੇ ਆਗੂਆਂ ਦੀਆਂ ਗੱਲਾਂ ਦੀ ਬਜਾਏ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਸਿਆਸੀ ਪਿਛੋਕੜ ਦੇ ਆਧਾਰ ’ਤੇ ਆਪਣਾ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਤਹਿਤ ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਵਿਕਾਸ ਕਾਰਜਾਂ ਦਾ ਹਿਸਾਬ ਮੰਗਣ ਅਤੇ ਜਨਤਕ ਮੁੱਦਿਆਂ ’ਤੇ ਸਵਾਲ ਉਠਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਕਿਸਾਨੀ, ਰੁਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਲੋਕਾਂ ਦਾ ਜਾਗਰੂਕ ਅਤੇ ਇਕਜੁੱਟ ਹੋਣਾ ਜ਼ਰੂਰੀ ਹੈ। ਲੋਕਾਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਪ੍ਰਭਾਵ ਤੋਂ ਉੱਪਰ ਉੱਠ ਕੇ ਆਗੂਆਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਿਆਸੀ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਕੁਰਸੀ ਦੀ ਰਾਜਨੀਤੀ ਦੀ ਬਜਾਏ ਲੋਕ ਸੇਵਾ, ਸਿਧਾਂਤਕ ਵਚਨਬੱਧਤਾ ਅਤੇ ਜਵਾਬਦੇਹੀ ਵਾਲੀ ਸਿਆਸਤ ਨੂੰ ਉਤਸ਼ਾਹਿਤ ਕਰਨਾ ਹੈ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦਾ ਹੋਇਆ ਬਲਾਕ ਪੱਧਰੀ ਇਜਲਾਸ, ਨਵੀਂ ਬਲਾਕ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।