08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 7 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੂਰੇ ਕੈਂਪਸ ਨੂੰ ਰੰਗ-ਬਰੰਗੀਆਂ ਲਾਈਟਾਂ, ਰੰਗੋਲੀ ਅਤੇ ਦੀਵਿਆਂ ਨਾਲ ਸਜਾਇਆ ਗਿਆ।

ਅਜੀਤ ਡੈਸਕ 08-11-2026
ਮੰਡੀ ਗੋਬਿੰਦਗੜ੍ਹ, 7 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੂਰੇ ਕੈਂਪਸ ਨੂੰ ਰੰਗ-ਬਰੰਗੀਆਂ ਲਾਈਟਾਂ, ਰੰਗੋਲੀ ਅਤੇ ਦੀਵਿਆਂ ਨਾਲ ਸਜਾਇਆ ਗਿਆ। ਇਸ ਮੌਕੇ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਤੇ ਪਿਮਟ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਅਤੇ ਨਿਤਿਨ ਸੱਘੜ ਸਕੱਤਰ ਨੇ ਇਸ ਸ਼ੁਭ ਮੌਕੇ ’ਤੇ ਸਾਰੇ ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੂੰ ਦੀਵਾਲੀ ਦੀ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਟਰੱਸਟ ਮੈਂਬਰਾਂ ਨੇ ਸਾਰੇ ਕਰਮਚਾਰੀਆਂ ਨੂੰ ਤੋਹਫ਼ੇ ਭੇਟ ਕੀਤੇ ਅਤੇ ਉਨ੍ਹਾਂ ਦੇ ਉਤਸ਼ਾਹ ਤੇ ਸਮਰਪਣ ਦੀ ਸ਼ਲਾਘਾ ਕੀਤੀ। ਟਰੱਸਟ ਮੈਂਬਰਾਂ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀ, ਏਕਤਾ ਅਤੇ ਨਵੇਂ ਉਤਸ਼ਾਹ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸੰਸਥਾ ਦੀ ਨਿਰੰਤਰ ਤਰੱਕੀ ਵਿਚ ਹਰੇਕ ਮੈਂਬਰ ਦੇ ਯੋਗਦਾਨ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ। ਇਸ ਮੌਕੇ ਪੀ.ਆਈ.ਐਮ.ਟੀ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਵਿਦਿਆਰਥੀਆਂ ਵਲੋਂ ਦੀਵੇ ਸਜਾਉਣ, ਰੰਗੋਲੀ, ਪੋਸਟਰ ਮੇਕਿੰਗ, ਰੀਲ ਮੇਕਿੰਗ, ਡਾਂਸ ਅਤੇ ਸੰਗੀਤ ਸਮੇਤ ਸਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਆਪਣੀ ਪ੍ਰਤਿਭਾ ਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤੇ ਜਾਣ ਦੀ ਪ੍ਰਸ਼ੰਸਾ ਕੀਤੀ ਅਤੇ ਸਾਰਿਆਂ ਨੂੰ ਵਾਤਾਵਰਨ ਅਨੁਕੂਲ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਪਟਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ, ਲੋਕ ਗਰੀਨ ਦੀਵਾਲੀ ਨੂੰ ਦੇਣ ਤਰਜੀਹ-ਹਰਚਰਨ ਉੱਪਲ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਦੂਜੇ ਕ੍ਰਿਕਟ ਕੱਪ ਦਾ ਪੋਸਟਰ ਰਿਲੀਜ਼ ਨਬੀਪੁਰ ਵਿਖੇ 9 ਤੇ 10 ਨਵੰਬਰ ਨੂੰ ਹੋਵੇਗਾ ਟੂਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।