ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਾਸੀ ਬਣਾਉਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ-ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ ਗੋਲੂ ਦੀ ਅਗਵਾਈ ਹੇਠ ਮੀਟਿੰਗ ’ਚ ਪਹੁੰਚਣ ਵਾਲੇ ਵਪਾਰੀਆਂ ਤੇ ਲੋਕਾਂ ਦਾ ਕੀਤਾ ਧੰਨਵਾਦ
ਨਾਭਾ, 7 ਨਵੰਬਰ (ਜਗਨਾਰ ਸਿੰਘ ਦੁਲੱਦੀ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਾਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤ ਸਰਕਾਰ ਬਣਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਸੰਭਵ ਹੈ।
ਅਜੀਤ ਡੈਸਕ
08-11-2026