10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਜੈਅੰਤੀ ਨੂੰ ਸਮਰਪਿਤ ਸਮਾਗਮ ’ਚ ਸਤਬੀਰ ਸਿੰਘ ਖੱਟੜਾ ਨੇ ਕੀਤੀ ਸ਼ਿਰਕਤ

ਪਟਿਆਲਾ, 9 ਨਵੰਬਰ (ਅ. ਸ.

ਅਜੀਤ ਡੈਸਕ 10-11-2026
ਪਟਿਆਲਾ, 9 ਨਵੰਬਰ (ਅ.ਸ. ਆਹਲੂਵਾਲੀਆ)-ਸ੍ਰਿਸ਼ਟੀ ਰਚੇਤਾ ਭਗਵਾਨ ਵਿਸ਼ਵਕਰਮਾ ਜੈਯੰਤੀ ਨੂੰ ਸਮਰਪਿਤ ਕਈ ਥਾਈ ਸਮਾਗਮ ਕੀਤੇ ਗਏ। ਜਿਸ ’ਚ ਭਾਜਪਾਈ ਆਗੂ ਸਤਬੀਰ ਸਿੰਘ ਖੱਟੜਾ ਅਤੇ ਉਨ੍ਹਾਂ ਦੀ ਟੀਮ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਮੰਦਰਾਂ ਦੀਆਂ ਕਮੇਟੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ. ਖੱਟੜਾ ਨੇ ਕੀਰਤੀ ਸਮਾਜ ਨੂੰ ਵਿਸ਼ਵਕਰਮਾ ਜੈਯੰਤੀ ’ਦੀ ਮੁਬਾਰਕਵਾਦ ਦਿੱਤੀ ਅਤੇ ਕਿਹਾ ਕਿ ਅੱਜ ਇਹ ਕੀਰਤੀ ਸਮਾਜ ਸਾਨੂੰ ਦਸਾਂ ਨੌਹਾਂ ਦੀ ਕਿਰਤ ਕਰਕੇ ਖਾਣ ਦੀ ਪ੍ਰੇਰਨਾ ਦੇ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਯੁਵਰਾਜ ਜੱਸੋਵਾਲ ਮੁਖ ਬੁਲਾਰਾ ਭਾਜਪਾ ਨੇ ਵੀ ਸ਼ਿਰਕਤ ਕੀਤੀ ਅਤੇ ਦੱਸਿਆ ਕਿ ਵਿਸ਼ਵਕਰਮਾ ਨਾਮ ਲੇਵਾ ਸੰਗਤ ਵਲੋਂ ਜਿਸ ਤਰ੍ਹਾਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪਿਰਤ ਪਾਈ ਹੋਈ ਹੈ ਉਹ ਸਾਰਿਆਂ ਲਈ ਵੀ ਪ੍ਰੇਰਨਾ ਸਰੋਤ ਹੈ।
ਪਿਛਲੀ ਖ਼ਬਰ ਸਾਨੂੰ ਕਿਰਤੀ ਵਰਗ ਅਤੇ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰਨਾ ਚਾਹੀਦਾ ਹੈ – ਸੁਖਵੀਰ ਸਿੰਘ ਅਬਲੋਵਾਲ ਅਗਲੀ ਖ਼ਬਰ ਪ੍ਰਧਾਨ ਗੋਲੂ ਨੇ ਕੀਤੀ ਅਕਾਲੀ ਆਗੂ ਮਜੀਠੀਆ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।