10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਨੇ ਵਿਸ਼ਵਕਰਮਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ/ਵਰਿੰਦਰ ਵਰਮਾ)-ਸ੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵਲੋਂ ਔਜਾਰ ਪੂਜਾ ਦਿਵਸ ਨੂੰ ਸਮਰਪਿਤ 68ਵਾਂ ਭਗਵਾਨ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੁੱਚੇ ਸਮਾਗਮ ਦੀ ਪ੍ਰਧਾਨਗੀ ਚਰਨ ਸਿੰਘ ਰਲਹਨ ਵਲੋਂ ਕੀਤੀ ਗਈ।

ਨਾਭਾ ਪਹੁੰਚੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਚਰਨ ਸਿੰਘ ਰਲਹਨ ਤੇ ਹੋਰ ਸੰਸਥਾ ਦੇ ਆਗੂ। ਤਸਵੀਰ : ਜਗਨਾਰ ਸਿੰਘ ਦੁਲੱਦੀ 10-11-2026
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ/ਵਰਿੰਦਰ ਵਰਮਾ)-ਸ੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵਲੋਂ ਔਜਾਰ ਪੂਜਾ ਦਿਵਸ ਨੂੰ ਸਮਰਪਿਤ 68ਵਾਂ ਭਗਵਾਨ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੁੱਚੇ ਸਮਾਗਮ ਦੀ ਪ੍ਰਧਾਨਗੀ ਚਰਨ ਸਿੰਘ ਰਲਹਨ ਵਲੋਂ ਕੀਤੀ ਗਈ। ਸਮਾਗਮ ਦੌਰਾਨ 7 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਵਿਸ਼ਵਕਰਮਾ ਮਹਾਂ ਪੁਰਾਣ ਜੀ ਦੇ ਪਾਠ ਆਰੰਭ ਕਰਵਾਏ ਗਏ ਅਤੇ ਅੱਜ ਸਵੇਰੇ 10 ਵਜੇ ਭੋਗ ਪਾਏ ਗਏ। ਇਸ ਮੌਕੇ ਝੰਡੇ ਦੀ ਰਸਮ ਜਸਪ੍ਰੀਤ ਸਿੰਘ ਸਿਆਣ ਵਲੋਂ ਨਿਭਾਈ ਕੀਤੀ ਗਈ ਤੇ ਹਵਨ ਯੱਗ ਦੀ ਰਸਮ ਬਿੱਕਰ ਸਿੰਘ ਗੁਣੀਕੇ ਵਲੋਂ ਕੀਤੀ ਗਈ। ਸਮਾਗਮ ਦੌਰਾਨ ਪਹੁੰਚੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਨੇ ਸਮੁੱਚੇ ਭਾਈਚਾਰੇ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਸੋਸਾਇਟੀ ਦੇ ਪ੍ਰਧਾਨ ਚਰਨ ਸਿੰਘ ਰਲਹਨ ਅਤੇ ਸਮੂਹ ਮੈਂਬਰਾਂ ਵਲੋਂ ਮੁੱਖ ਮਹਿਮਾਨ ਅਤੇ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਰਾਮ ਸਿੰਘ ਅਲਬੇਲਾ ਵਲੋਂ ਕੀਤਾ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਮਲਕੀਤ ਸਿੰਘ, ਚੇਅਰਮੈਨ ਜੱਸੀ ਸੋਹੀਆ ਵਾਲਾ, ਭਾਜਪਾ ਆਗੂ ਪਰਮਜੀਤ ਸਿੰਘ ਕੈਂਥ, ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ, ਅਵਤਾਰ ਸਿੰਘ ਨੰਨੜੇ, ਸਾਬਕਾ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ, ਡਾ. ਆਈ. ਡੀ. ਗੋਇਲ, ਧਨੰਜੇ ਵਾਲੀਆ, ਜੇ. ਪੀ. ਗੁਪਤਾ, ਅਨਿਲ ਗੁਪਤਾ, ਸਾਬਕਾ ਪ੍ਰਧਾਨ ਜੀ. ਐਸ. ਭੱਟੀ, ਕੁਲਵਿੰਦਰ ਸਿੰਘ ਸੁੱਖੇਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ’ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ 16 ਮੰਡੀਆਂ ਵਿਚ ਖ਼ਰੀਦ ਬੰਦ ਕਰਨ ਦੀ ਤਜਵੀਜ਼ ਅਗਲੀ ਖ਼ਬਰ ਸਕਾਲਰਜ਼ ਸਕੂਲ ’ਚ ਦੀਵਿਆਂ ਦੀ ਜਗਮਾਹਟ ਦੌਰਾਨ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।