11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਮਰਦਾਂਪੁਰ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮਨਾਇਆ

ਘਨੌਰ, 10 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਅੱਜ ਕਿਰਤ ਦੇ ਦੇਵਤੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸਮੂਹ ਮਿਸਤਰੀ ਭਾਈਚਾਰੇ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਪਰਿਸਰ ਵਿਖੇ ਬਾਬਾ ਵਿਸ਼ਵਕਰਮਾ ਜੀ ਦੀ ਸੁੰਦਰ ਪ੍ਰਤਿਮਾ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਸਥਾਪਿਤ ਕੀਤੀ ਗਈ।

ਅਜੀਤ ਡੈਸਕ 11-11-2026
ਘਨੌਰ, 10 ਨਵੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਅੱਜ ਕਿਰਤ ਦੇ ਦੇਵਤੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸਮੂਹ ਮਿਸਤਰੀ ਭਾਈਚਾਰੇ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਪਰਿਸਰ ਵਿਖੇ ਬਾਬਾ ਵਿਸ਼ਵਕਰਮਾ ਜੀ ਦੀ ਸੁੰਦਰ ਪ੍ਰਤਿਮਾ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਸਥਾਪਿਤ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਮਾਗਮ ਪਿਛਲੇ 15-16 ਸਾਲਾਂ ਤੋਂ ਸ਼ਿਵ ਮੰਦਰ ਦੇ ਮਹੰਤ ਸ਼੍ਰੀ ਕ੍ਰਿਸ਼ਨ ਗਿਰੀ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਮੰਦਰ ਲਈ ਜ਼ਮੀਨ ਬ੍ਰਹਮਲੀਨ ਮਹਾਰਾਜ ਸ਼੍ਰੀ ਕੈਲਾਸ਼ ਗਿਰੀ ਜੀ ਵੱਲੋਂ ਦਿੱਤੀ ਗਈ ਸੀ। ਸਮਾਗਮ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮਹੰਤ ਕ੍ਰਿਸ਼ਨ ਗਿਰੀ ਜੀ ਤੋਂ ਆਸ਼ੀਰਵਾਦ ਲਿਆ ਅਤੇ ਬਾਬਾ ਵਿਸ਼ਵਕਰਮਾ ਜੀ ਅੱਗੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦੀਆਂ ਸਿੱਖਿਆਵਾਂ ਸਾਨੂੰ ਇਮਾਨਦਾਰੀ ਤੇ ਸਖ਼ਤ ਮਿਹਨਤ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਸੰਗਤਾਂ ਲਈ ਕੜ੍ਹੀ-ਚੌਲ, ਗਰਮਾ-ਗਰਮ ਪਕੌੜੇ ਅਤੇ ਪ੍ਰਸ਼ਾਦ ਦੇ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਜਥੇਦਾਰ ਲਾਲ ਸਿੰਘ ਮਰਦਾਂਪੁਰ, ਸਰਪੰਚ ਮੇਹਰ ਸਿੰਘ ਮਰਦਾਂਪੁਰ, ਸਰਪੰਚ ਸੰਦੀਪ ਸਿੰਘ ਸੰਜੂ ਚਤਰ ਨਗਰ, ਵਿਜੇ ਧੀਮਾਨ, ਲਖਵਿੰਦਰ ਸਿੰਘ, ਨਰਿੰਦਰ ਸਿੰਘ, ਡਿੰਪਲ ਗੱਲੇ, ਸਤੀਸ਼ ਕੁਮਾਰ, ਰਾਜ ਕੁਮਾਰ ਲੀਲਾ, ਰਾਜ ਕੁਮਾਰ ਰਾਜੂ, ਰਣਜੀਤ ਸਿੰਘ, ਅਸ਼ਵਨੀ ਕੁਮਾਰ, ਰਾਜੇਸ਼ ਕੁਮਾਰ, ਸ਼ਿਆਮ ਲਾਲ, ਬਿਮਲ ਧੀਮਾਨ, ਪ੍ਰਭਜੋਤ ਧੀਮਾਨ, ਵਿਨੋਦ ਧੀਮਾਨ, ਵਿੱਕੀ ਧੀਮਾਨ, ਲੱਖੀ ਧੀਮਾਨ ਸਮੇਤ ਵੱਡੀ ਗਿਣਤੀ ‘ਚ ਮਿਸਤਰੀ ਭਾਈਚਾਰੇ ਦੇ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਪਟਿਆਲਾ ਜੇਲ੍ਹ ’ਚ ਫਿਰੌਤੀ ਕਾਂਡ ਦਾ ਪਰਦਾਫ਼ਾਸ਼ ਕਰਨ ਵਾਲੇ ਦੀ ਸੁਰੱਖਿਆ ਲਈ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।