11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਿਆਸੀ ਆਗੂਆਂ ਦੀ ਗਿਰਾਵਟ ਤੇ ਮੌਕਾਪ੍ਰਸਤੀ ਕਾਰਨ ਪੰਜਾਬ ਦਾ ਹੋਇਆ ਵੱਡਾ ਨੁਕਸਾਨ : ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ

ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਸਿਆਸੀ ਆਗੂਆਂ ਦੇ ਡਿੱਗ ਰਹੇ ਅਖ਼ਲਾਕੀ ਮਿਆਰ, ਰਾਜਨੀਤਕ ਗਿਰਾਵਟ ਅਤੇ ਮੌਕਾਪ੍ਰਸਤੀ ਦੀ ਸਿਆਸਤ ਕਾਰਨ ਅੱਜ ਪੰਜਾਬ ਆਰਥਿਕ, ਸਮਾਜਿਕ ਅਤੇ ਰਾਜਸੀ ਤੌਰ ’ਤੇ ਡੂੰਘੇ ਸੰਕਟ ਵਿਚ ਫਸ ਚੁੱਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ.

ਅਜੀਤ ਡੈਸਕ 11-11-2026
ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਸਿਆਸੀ ਆਗੂਆਂ ਦੇ ਡਿੱਗ ਰਹੇ ਅਖ਼ਲਾਕੀ ਮਿਆਰ, ਰਾਜਨੀਤਕ ਗਿਰਾਵਟ ਅਤੇ ਮੌਕਾਪ੍ਰਸਤੀ ਦੀ ਸਿਆਸਤ ਕਾਰਨ ਅੱਜ ਪੰਜਾਬ ਆਰਥਿਕ, ਸਮਾਜਿਕ ਅਤੇ ਰਾਜਸੀ ਤੌਰ ’ਤੇ ਡੂੰਘੇ ਸੰਕਟ ਵਿਚ ਫਸ ਚੁੱਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ. ਤੇਜਾ ਨੇ ਆਖਿਆ ਕਿ ਅੱਜ ਸੂਬੇ ਦਾ ਕਿਸਾਨ, ਮੁਲਾਜ਼ਮ, ਮਜ਼ਦੂਰ ਅਤੇ ਨੌਜਵਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਰੁਲ ਰਿਹਾ ਹੈ, ਪ੍ਰੰਤੂ ਸੱਤਾਧਾਰੀ ਧਿਰ ਵਲੋਂ ਕਿਸੇ ਦੀ ਸਾਰ ਨਹੀਂ ਲਈ ਜਾ ਰਹੀ। ਚੋਣਾਂ ਸਮੇਂ ਸਬਜ਼ਬਾਗ਼ ਦਿਖਾ ਕੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਰਾਜਨੇਤਾ ਕੁਰਸੀ ਮਿਲਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕੇ ਹਨ। ਉਨ੍ਹਾਂ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਦੈਂਤ ਕਾਰਨ ਰੋਜ਼ਾਨਾ ਨੌਜਵਾਨਾਂ ਦੇ ਸੱਥਰ ਵਿਛ ਰਹੇ ਹਨ, ਜਦਕਿ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਜਾਗਰੂਕ ਨਾਗਰਿਕਾਂ ਨੂੰ ਸਰੇਆਮ ਗੋਲ਼ੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਕਿਸਾਨਾਂ ਲਈ ਠੋਸ ਖੇਤੀ ਨੀਤੀ (ਐਗਰੀਕਲਚਰ ਪਾਲਿਸੀ) ਨਹੀਂ ਬਣਾ ਸਕੀ, ਜਿਸ ਕਾਰਨ ਅੰਨਦਾਤਾ ਬੇਮੌਸਮੀ ਬਰਸਾਤਾਂ, ਗੜੇਮਾਰੀ ਅਤੇ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਕੇ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਬੇਰੁਜ਼ਗਾਰੀ ਦੇ ਅੰਕੜਿਆਂ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ 25 ਤੋਂ 35 ਸਾਲ ਦੀ ਉਮਰ ਦੇ ਤਕਰੀਬਨ 95 ਲੱਖ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਸਰਕਾਰ ਕੋਲ ਨੌਜਵਾਨਾਂ ਦੇ ਭਵਿੱਖ ਲਈ ਕੋਈ ਠੋਸ ਰੋਡਮੈਪ ਨਹੀਂ ਹੈ ਪਰ ਸਰਕਾਰ ਮਹਿਜ਼ 65 ਹਜ਼ਾਰ ਨੌਕਰੀਆਂ ਦੇ ਕੇ ਆਪਣੀ ਪਿੱਠ ਆਪ ਹੀ ਥਾਪੜ ਰਹੀ ਹੈ। ਡਾ. ਤੇਜਾ ਨੇ ਅਫ਼ਸੋਸ ਪ੍ਰਗਟਾਇਆ ਕਿ ਨਿੱਜੀ ਸਵਾਰਥਾਂ ਲਈ ਰੋਜ਼ਾਨਾ ਪਾਰਟੀਆਂ ਬਦਲਣ ਦੀ ਦੌੜ ਲੱਗੀ ਹੋਈ ਹੈ। ਹੁਣ ਸਿਰਫ਼ ਜੋੜ-ਤੋੜ ਕਰਕੇ ਸੱਤਾ ਹਥਿਆਉਣ ਦੀ ਖੇਡ ਖੇਡੀ ਜਾ ਰਹੀ ਹੈ, ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਬੇਹੱਦ ਘਾਤਕ ਸਾਬਤ ਹੋਵੇਗੀ।
ਪਿਛਲੀ ਖ਼ਬਰ ਧੀਮਾਨ ਭਵਨ ਸੁਸਾਇਟੀ ਵਲੋਂ ਵਿਸ਼ਵਕਰਮਾ ਦਾ ਮਹਾਂ ਪੂਜਨ ਉਤਸਵ ਮਨਾਇਆ ਅਗਲੀ ਖ਼ਬਰ ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਲਈ ਕੇਂਦਰ ਤੇ ਸੂਬਾ ਸਰਕਾਰ ਕਰਨ ਸਾਂਝੇ ਯਤਨ– ਕ੍ਰਿਸ਼ਨ ਸਿੰਘ ਸਨੌਰ 2027 ’ ਚ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।