11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਪਤਨੀ ਪਰਮਿੰਦਰ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਦੇਵੀਗੜ੍ਹ ਖੇਤਰ ਤੋਂ ਰੋਜ਼ਾਨਾ ‘ਅਜੀਤ’ ਦੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਜੀਵਨ ਸਾਥਣ ਸਰਦਾਰਨੀ ਪਰਮਿੰਦਰ ਕੌਰ ਦੇ ਬੀਤੇ ਦਿਨੀਂ ਹੋਏ ਅਚਾਨਕ ਦੇਹਾਂਤ ’ਤੇ ਇਲਾਕੇ ਦੀਆਂ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਮੌਜੀ ਪਰਿਵਾਰ ਨਾਲ ਲਗਾਤਾਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਹਮਦਰਦੀ ਪ੍ਰਗਟ ਕਰਦਿਆਂ ਸੀਨੀਅਰ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਆਖਿਆ ਕਿ ਪਰਮਿੰਦਰ ਕੌਰ ਇਕ ਬੇਹੱਦ ਨੇਕਦਿਲ, ਮਿਲਾਪੜੇ ਅਤੇ ਧਾਰਮਿਕ ਖ਼ਿਆਲਾਂ ਵਾਲੀ ਸ਼ਖ਼ਸੀਅਤ ਸਨ।

ਅਜੀਤ ਡੈਸਕ 11-11-2026
ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਦੇਵੀਗੜ੍ਹ ਖੇਤਰ ਤੋਂ ਰੋਜ਼ਾਨਾ ‘ਅਜੀਤ’ ਦੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਜੀਵਨ ਸਾਥਣ ਸਰਦਾਰਨੀ ਪਰਮਿੰਦਰ ਕੌਰ ਦੇ ਬੀਤੇ ਦਿਨੀਂ ਹੋਏ ਅਚਾਨਕ ਦੇਹਾਂਤ ’ਤੇ ਇਲਾਕੇ ਦੀਆਂ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਮੌਜੀ ਪਰਿਵਾਰ ਨਾਲ ਲਗਾਤਾਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਹਮਦਰਦੀ ਪ੍ਰਗਟ ਕਰਦਿਆਂ ਸੀਨੀਅਰ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਆਖਿਆ ਕਿ ਪਰਮਿੰਦਰ ਕੌਰ ਇਕ ਬੇਹੱਦ ਨੇਕਦਿਲ, ਮਿਲਾਪੜੇ ਅਤੇ ਧਾਰਮਿਕ ਖ਼ਿਆਲਾਂ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਦੇ ਬੇਵਕਤ ਚਲੇ ਜਾਣ ਨਾਲ ਮੌਜੀ ਪਰਿਵਾਰ ਨੂੰ ਅਸਹਿ ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਦੀਸ਼ ਸਿੰਘ ਬ੍ਰਾਹਮਪੁਰ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਸਮੇਤ ਇਲਾਕੇ ਦੇ ਪਤਵੰਤਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਵੀ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ। ਪਰਿਵਾਰਕ ਸੂਤਰਾਂ ਅਨੁਸਾਰ ਸਵ. ਸਰਦਾਰਨੀ ਪਰਮਿੰਦਰ ਕੌਰ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 12 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ, ਪਿੰਡ ਕਛਵਾ, ਨੇੜੇ ਦੇਵੀਗੜ੍ਹ ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਪਿੰਡ ਟੌਹੜਾ ਵਿਖੇ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ 70 ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ- 14,17,19 ਲੜਕੇ/ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।