11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਪਾਰਟੀ ਸੁਪਰੀਮੋ ਚਿਰਾਗ਼ ਪਾਸਵਾਨ ਨਾਲ ਕੀਤੀ ਮੁਲਾਕਾਤ

ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਲੋਕ ਜਨ ਸ਼ਕਤੀ ਪਾਰਟੀ-ਰਾਮਵਿਲਾਸ (ਐੱਲ. ਜੇ.

ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਤੇ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ਼ ਪਾਸਵਾਨ ਨਾਲ ਮੁਲਾਕਾਤ ਕਰ ਕੇ ਆਸ਼ੀਰਵਾਦ ਲੈਂਦੇ ਹੋਏ ਪੰਜਾਬ ਵਪਾਰ ਵਿੰਗ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ। ਅਜੀਤ ਤਸਵੀਰ 11-11-2026
ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਲੋਕ ਜਨ ਸ਼ਕਤੀ ਪਾਰਟੀ-ਰਾਮਵਿਲਾਸ (ਐੱਲ.ਜੇ.ਪੀ.) ਪੰਜਾਬ ਦੇ ਵਪਾਰ ਵਿੰਗ ਦੇ ਨਵ-ਨਿਯੁਕਤ ਸੂਬਾ ਪ੍ਰਧਾਨ, ਉੱਘੇ ਸਮਾਜ ਸੇਵੀ ਅਤੇ ਪ੍ਰਮੁੱਖ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਨੇ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਬੈਠਕ ਦੌਰਾਨ ਪੰਜਾਬ ਅੰਦਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸੂਬੇ ਦੇ ਵਪਾਰੀਆਂ ਦੇ ਭਖਦੇ ਮਸਲਿਆਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਪੰਜੇਟਾ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਚਿਰਾਗ਼ ਪਾਸਵਾਨ ਦੀ ਯੋਗ ਅਗਵਾਈ ਹੇਠ ਜਲਦ ਹੀ ਪੰਜਾਬ ਪੱਧਰ ’ਤੇ ਸੰਗਠਨ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਪੰਜਾਬ ਦੇ ਵਪਾਰ ਵਿੰਗ ਦੀ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ’ ਤੇ ਉਹ ਪੂਰਾ ਖ਼ਰਾ ਉਤਰਨਗੇ ਅਤੇ ਪੰਜਾਬ ਦੇ ਕਾਰੋਬਾਰੀਆਂ, ਉਦਯੋਗਪਤੀਆਂ ਤੇ ਛੋਟੇ ਦੁਕਾਨਦਾਰਾਂ ਦੇ ਹੱਕਾਂ ਦੀ ਰਾਖੀ ਲਈ ਦਿਨ-ਰਾਤ ਇੱਕ ਕਰ ਦੇਣਗੇ। ਪੰਜੇਟਾ ਨੇ ਆਪਣੀ ਨਿਯੁਕਤੀ ਲਈ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣਗੇ।
ਪਿਛਲੀ ਖ਼ਬਰ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਕਈ ਪਰਿਵਾਰ ਬਸਪਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ‘ ਡਰੱਗਜ਼ ਐਂਡ ਕਾਸਮੈਟਿਕਸ ਐਕਟ’ ਦੀ ਉਲੰਘਣਾ ਕਰਨ ਵਾਲੀਆਂ 13 ਫਰਮਾਂ ਦੇ ਲਾਇਸੈਂਸ ਮੁਅੱਤਲ, ਤਿੰਨ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।