11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲੋਕ ਜਨ ਸ਼ਕਤੀ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ ਕੱਲ੍ਹ

ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਨੇ ਸੂਬੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀ ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੀ ਵਿਉਂਤਬੰਦੀ ਲਈ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ 12 ਨਵੰਬਰ ਨੂੰ ਸਵੇਰੇ ਪਟਿਆਲਾ ਦੇ ਐੱਸ.

ਅਜੀਤ ਡੈਸਕ 11-11-2026
ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਨੇ ਸੂਬੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀ ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੀ ਵਿਉਂਤਬੰਦੀ ਲਈ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ 12 ਨਵੰਬਰ ਨੂੰ ਸਵੇਰੇ ਪਟਿਆਲਾ ਦੇ ਐੱਸ. ਐੱਸ. ਟੀ. ਨਗਰ ਸਥਿਤ ਹੋਟਲ ਇਕਬਾਲ ਇਨ ਵਿਖੇ ਬੁਲਾਈ ਗਈ ਹੈ। ਸੁਖਦੇਵ ਸਿੰਘ ਪੰਜੇਟਾ ਨੇ ਦੱਸਿਆ ਕਿ ਇਹ ਮੀਟਿੰਗ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਪ੍ਰਦੇਸ਼ ਤੇ ਯੂ. ਟੀ. ਚੰਡੀਗੜ੍ਹ ਦੇ ਇੰਚਾਰਜ ਡਾ. ਕੇ. ਪੀ. ਚੌਧਰੀ ਦੇ ਜਨਮ ਦਿਨ ਦੇ ਸ਼ੁਭ ਮੌਕੇ ’ਤੇ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਖ਼ੁਦ ਪੰਜਾਬ ਪ੍ਰਭਾਰੀ ਡਾ. ਕੇ. ਪੀ. ਚੌਧਰੀ ਕਰਨਗੇ, ਜਿਸ ’ਚ ਪੰਜਾਬ ਪ੍ਰਦੇਸ਼ ਕਮੇਟੀ, ਸਮੂਹ ਜ਼ਿਲ੍ਹਾ ਕਮੇਟੀਆਂ ਅਤੇ ਵੱਖ-ਵੱਖ ਸੈੱਲਾਂ (ਪ੍ਰਕੋਸ਼ਠਾਂ) ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਪੰਜੇਟਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਡਾ. ਕੇ. ਪੀ. ਚੌਧਰੀ ਵਲੋਂ ਪੰਜਾਬ ਅੰਦਰ ਪਾਰਟੀ ਸੰਗਠਨ ਦੇ ਜ਼ਿਲ੍ਹਾ-ਵਾਰ ਢਾਂਚੇ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਪੰਜਾਬ ਅੰਦਰ ਵੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਦੀ ਵਿਸ਼ਾਲ ਚੋਣ ਰੈਲੀ (ਸਭਾ) ਕਰਵਾਉਣ ਸੰਬੰਧੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਆਪਣੇ ਚੋਣ ਨਿਸ਼ਾਨ ਤੇ ਬੈਨਰ ਹੇਠ ਮੈਦਾਨ ਵਿਚ ਉਤਰਨ ਵਾਲੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵੀ ਵਿਚਾਰ-ਚਰਚਾ ਕਰੇਗੀ। ਮੀਟਿੰਗ ਉਪਰੰਤ ਪੰਜਾਬ ਪ੍ਰਭਾਰੀ ਵਲੋਂ ਯੋਗ ਉਮੀਦਵਾਰਾਂ ਦੀ ਮੁਢਲੀ ਸੂਚੀ ਪਾਰਟੀ ਹਾਈਕਮਾਂਡ ਨੂੰ ਅਗਲੇਰੀ ਮਨਜ਼ੂਰੀ ਲਈ ਭੇਜੀ ਜਾਵੇਗੀ।
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ’ਤੇ ਹਲਕਾ ਪਟਿਆਲਾ ਦਿਹਾਤੀ ਦੇ ਧਾਰਮਿਕ ਸਮਾਗਮਾਂ ’ਚ ਸੰਜੀਵ ਸ਼ਰਮਾ ਕਾਲੂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਕਿਹਾ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।