11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਜੈਬ ਸਿੰਘ ਮੱਲ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਂਸਲ ਮੈਂਬਰ ਨਿਯੁਕਤ ਹਰਿਆਊ ਅਤੇ ਕਬੀਰ ਦਾਸ ਨੇ ਦਿੱਤਾ ਨਿਯੁਕਤੀ ਪੱਤਰ

ਪਾਤੜਾਂ, 11 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਵਿਚ ਕਈ ਸਾਲਾਂ ਤੋਂ ਕੰਮ ਕਰ ਕਰ ਰਹੇ ਅਜੈਬ ਸਿੰਘ ਮੱਲ੍ਹੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪਾਰਟੀ ਵਲੋਂ ਜਾਰੀ ਕੀਤਾ ਗਿਆ ਨਿਯੁਕਤੀ ਪੱਤਰ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਦਿੱਤਾ ਗਿਆ।

ਅਜੀਤ ਡੈਸਕ 12-11-2026
ਪਾਤੜਾਂ, 11 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਵਿਚ ਕਈ ਸਾਲਾਂ ਤੋਂ ਕੰਮ ਕਰ ਕਰ ਰਹੇ ਅਜੈਬ ਸਿੰਘ ਮੱਲ੍ਹੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪਾਰਟੀ ਵਲੋਂ ਜਾਰੀ ਕੀਤਾ ਗਿਆ ਨਿਯੁਕਤੀ ਪੱਤਰ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਇਸ ਮੌਕੇ ਕਿਹਾ ਕਿ ਅਜੈਬ ਸਿੰਘ ਮੱਲ੍ਹੀ ਦਾ ਪਰਿਵਾਰ ਟਕਸਾਲੀ ਅਕਾਲੀ ਪਰਿਵਾਰ ਹੈ ਅਤੇ ਇਸ ਪਰਿਵਾਰ ਦੇ ਮੁਖੀ ਅਜੈਬ ਸਿੰਘ ਮੱਲ੍ਹੀ ਵਲੋਂ ਹਮੇਸ਼ਾ ਹੀ ਅਕਾਲੀ ਦਲ ਦਾ ਹਰ ਔਖੀ ਅਤੇ ਸੌਖੀ ਘੜ੍ਹੀ ਵਿਚ ਸਾਥ ਦਿੱਤਾ ਜਾ ਰਿਹਾ ਹੈ ਅਤੇ ਹਰਿਆਊ ਨੇ ਕਿਹਾ ਕਿ ਮੇਰੇ ਨੇੜਲੇ ਸਾਥੀ ਅਜੈਬ ਸਿੰਘ ਮੱਲ੍ਹੀ ਨੂੰ ਪਾਰਟੀ ਵਿਚ ਇਹ ਅਹੁਦੇਦਾਰੀ ਮਿਲਣ ’ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ। ਅਜੈਬ ਸਿੰਘ ਮੱਲ੍ਹੀ ਨੇ ਕਿਹਾ ਕਿ ਜੋ ਜ਼ੁੰਮੇਵਾਰੀ ਮੈਨੂੰ ਪਾਰਟੀ ਹਾਈ ਕਮਾਨ ਵਲੋਂ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਇਸ ਜ਼ੁੰਮੇਵਾਰੀ ਦੇਣ ਲਈ ਮੈਂ ਜਗਮੀਤ ਸਿੰਘ ਹਰਿਆਊ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਅਤੇ ਬਾਬੂ ਕਬੀਰ ਦਾਸ ਹਲਕਾ ਇੰਚਾਰਜ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਾਂ ਹਾਂ। ਇਸ ਮੌਕੇ ਗੁਰਬਚਨ ਸਿੰਘ ਮੌਲਵੀਵਾਲਾ ਚੇਅਰਮੈਨ, ਮਹਿੰਦਰ ਸਿੰਘ ਲਾਲਵਾ, ਲਖਵਿੰਦਰ ਸਿੰਘ ਮੌਲਵੀਵਾਲਾ, ਗੋਪੀ ਸਰਪੰਚ ਸਰਕਲ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਚਿੱਤਰ ਸਿੰਘ ਵੜੈਚ, ਅਮਰਜੀਤ ਅਰੋੜਾ, ਤੇਜਵੀਰ ਖਾਂਗ, ਹਰਦੀਪ ਸਿੰਘ ਖਾਂਗ, ਰਸ਼ਪਾਲ ਸਿੰਘ ਨਿਆਲ, ਅਮਨ ਘੱਗਾ, ਰਣਜੀਤ ਸਿੰਘ ਸ਼ਾਹੀ, ਸੁਖਜੀਤ ਸਿੰਘ ਬਕਰਾਹਾ, ਜੋਗਿੰਦਰ ਸਿੰਘ ਬਾਵਾ ਅਤੇ ਜੀਤ ਸਿੰਘ ਕਲਵਾਣੂੰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਟਿਆਲਾ ਦੀਆਂ ਕੀਮਤੀ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀ ਬਜਾਏ ਲੋਕਾਂ ਦੀਆਂ ਸਹੂਲਤਾਂ ਲਈ ਵਰਤਿਆ ਜਾਵੇ : ਸੰਜੀਵ ਸ਼ਰਮਾ ਬਿੱ... ਅਗਲੀ ਖ਼ਬਰ ਦੋ ਦਿਨਾਂ ਚੌਥੀ ਕੈਡਿਟ ਜੂਨੀਅਰ ਸਟੇਟ ਕੁੁਰਾਸ਼ ਚੈਂਪੀਅਨਸ਼ਿਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।