11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਟਿਆਲਾ ਦੀਆਂ ਕੀਮਤੀ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀ ਬਜਾਏ ਲੋਕਾਂ ਦੀਆਂ ਸਹੂਲਤਾਂ ਲਈ ਵਰਤਿਆ ਜਾਵੇ : ਸੰਜੀਵ ਸ਼ਰਮਾ ਬਿੱਟੂ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਪਟਿਆਲਾ ਸ਼ਹਿਰ ਦੀਆਂ ਕੀਮਤੀ ਜਨਤਕ ਜਾਇਦਾਦਾਂ ਨੂੰ ਲੋਕਾਂ ਦੀਆਂ ਸਹੂਲਤਾਂ ਲਈ ਵਰਤਣ ਦੀ ਬਜਾਏ ਆਪਣੇ ਫਾਇਦਿਆਂ ਲਈ ਵੇਚਣ ਅਤੇ ਤਬਦੀਲ ਕਰਨ ਦੀ ਨੀਤੀ ‘ਤੇ ਚੱਲ ਰਹੀ ਹੈ। ਉਨ੍ਹਾਂ ਰਾਜਪੁਰਾ ਰੋਡ ਸਥਿਤ ਪੀ.

ਪਟਿਆਲਾ ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸੰਜੀਵ ਸ਼ਰਮਾ ਬਿੱਟੂ। ਅਜੀਤ ਤਸਵੀਰ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਪਟਿਆਲਾ ਸ਼ਹਿਰ ਦੀਆਂ ਕੀਮਤੀ ਜਨਤਕ ਜਾਇਦਾਦਾਂ ਨੂੰ ਲੋਕਾਂ ਦੀਆਂ ਸਹੂਲਤਾਂ ਲਈ ਵਰਤਣ ਦੀ ਬਜਾਏ ਆਪਣੇ ਫਾਇਦਿਆਂ ਲਈ ਵੇਚਣ ਅਤੇ ਤਬਦੀਲ ਕਰਨ ਦੀ ਨੀਤੀ ‘ਤੇ ਚੱਲ ਰਹੀ ਹੈ। ਉਨ੍ਹਾਂ ਰਾਜਪੁਰਾ ਰੋਡ ਸਥਿਤ ਪੀ.ਆਰ.ਟੀ.ਸੀ. ਦੀ 17.5 ਬਿਘੇ ਕੀਮਤੀ ਜ਼ਮੀਨ ਦਾ ਮੁੱਦਾ ਉਠਾਉਂਦਿਆਂ ਦੱਸਿਆ ਕਿ ਇਹ ਜ਼ਮੀਨ ਪੀ.ਆਰ.ਟੀ.ਸੀ. ਵਲੋਂ ਪੁੱਡਾ ਨੂੰ ਇੰਤਕਾਲ ਨੰਬਰ 53003, 9 ਸਤੰਬਰ 2026 ਰਾਹੀਂ ਬਿਨਾਂ ਕਿਸੇ ਜਨਤਕ ਜਾਣਕਾਰੀ ਦੇ ਚੁੱਪ-ਚੁਪੀਤੇ ਤਬਦੀਲ ਕਰ ਦਿੱਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਇੰਨੀ ਕੀਮਤੀ ਜਨਤਕ ਜਾਇਦਾਦ ਨੂੰ ਤਬਦੀਲ ਕਰਨ ਦੀ ਲੋੜ ਕੀ ਸੀ ਅਤੇ ਇਸ ਸੰਬੰਧੀ ਸ਼ਹਿਰ ਦੇ ਲੋਕਾਂ ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ ਗਿਆ? ਸੰਜੀਵ ਸ਼ਰਮਾ ਬਿੱਟੂ ਨੇ ਕੇਦਾਰ ਮੰਦਿਰ ਦੀ ਜ਼ਮੀਨ ਦਾ ਮਾਮਲਾ ਵੀ ਉਠਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਜ਼ਮੀਨ ਨੂੰ ਵੀ ਦੋ ਵਾਰ ਵੇਚਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਸ਼ਹਿਰ ਦੇ ਸਭ ਤੋਂ ਭੀੜ-ਭੜੱਕੇ ਵਾਲੇ ਇਲਾਕੇ ਚਾਂਦਨੀ ਚੌਂਕ ਵਿਖੇ ਪਾਰਕਿੰਗ ਲਈ ਰਾਖਵੀਂ ਜਗ੍ਹਾ ‘ਤੇ ਸ਼ੋਅਰੂਮ ਬਣਾ ਦਿੱਤੇ ਗਏ, ਜਿਸ ਕਾਰਨ ਪਹਿਲਾਂ ਹੀ ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵਧੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਭ ਕਰਕੇ ਸਰਕਾਰ ਮਾਸਟਰ ਪਲਾਨ ਦੇ ਕਲਾਜ਼ 8.11.7 ਦੀ ਉਲੰਘਣਾ ਵੀ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਸ਼ਹਿਰ ਪਾਰਕਿੰਗ ਦੀ ਘਾਟ ਅਤੇ ਬੇਤਰਤੀਬ ਟ੍ਰੈਫਿਕ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਸਰਕਾਰ ਨੂੰ ਨਵੀਆਂ ਪਾਰਕਿੰਗ ਸਹੂਲਤਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ, ਨਾ ਕਿ ਪਹਿਲਾਂ ਤੋਂ ਮੌਜੂਦ ਜਨਤਕ ਜਾਇਦਾਦਾਂ ਨੂੰ ਨਿੱਜੀ ਜਾਂ ਵਪਾਰਕ ਵਰਤੋਂ ਵੱਲ ਧੱਕਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਤਕ ਜਾਇਦਾਦਾਂ ਅਤੇ ਡੇਰਿਆਂ ਦੀਆਂ ਜ਼ਮੀਨਾਂ ਨੂੰ ਜੇਕਰ ਵਰਤਣਾ ਹੈ ਤਾਂ ਸਿਰਫ਼ ਜਨਤਾ ਦੇ ਹਿਤ ਅਤੇ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਲਈ ਹੀ ਵਰਤਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਹੈ ਕਿ ਉਹ ਸ਼ਹਿਰ ਦੀਆਂ ਕੀਮਤੀ ਜਾਇਦਾਦਾਂ ਨੂੰ ਸੰਭਾਲਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਵੇਚਣ ਦੇ ਰਾਹ ਪਈ ਹੋਈ ਹੈ। ਸਾਬਕਾ ਮੇਅਰ ਨੇ ਮੰਗ ਕੀਤੀ ਕਿ ਰਾਜਪੁਰਾ ਰੋਡ ਦੀ 17.5 ਬਿਘੇ ਜ਼ਮੀਨ ਦੇ ਤਬਾਦਲੇ ਸਮੇਤ ਸਾਰੇ ਮਾਮਲਿਆਂ ਦੀ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜਨਤਕ ਜਾਇਦਾਦਾਂ ਬਾਰੇ ਲਏ ਗਏ ਫ਼ੈਸਲਿਆਂ ਦੀ ਪੂਰੀ ਜਾਣਕਾਰੀ ਲੋਕਾਂ ਸਾਹਮਣੇ ਰੱਖੀ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਬਿੱਲੂ ਬੇਦੀ, ਨੱਥੂ ਰਾਮ, ਸੰਜੇ ਸ਼ਰਮਾ, ਗੋਪੀ ਰੰਗੀਲਾ, ਪ੍ਰਬਜੋਤ ਸਿੰਘ ਖਾਲਸਾ, ਬਲਵਿੰਦਰ ਸਿੰਘ ਗਰੇਵਾਲ, ਰਾਜੀਵ ਸ਼ਰਮਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੁਪਿੰਦਰ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਨਿਯੁਕਤ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ... ਅਗਲੀ ਖ਼ਬਰ ਅਜੈਬ ਸਿੰਘ ਮੱਲ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਂਸਲ ਮੈਂਬਰ ਨਿਯੁਕਤ ਹਰਿਆਊ ਅਤੇ ਕਬੀਰ ਦਾਸ ਨੇ ਦਿੱਤਾ ਨਿਯੁਕਤੀ ਪੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।