11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਪਟਿਆਲਾ, 11 ਨਵੰਬਰ (ਅ. ਸ.

ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਜਿਥੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਗੁਰਮਤਿ ਸਮਾਗਮ ਦੌਰਾਨ ਭਾਈ ਗੁਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਸੰਬੰਧੀ ਵਧਾਈ ਦਿੱਤੀ।ਇਸ ਮੌਕੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦੇ ਨਾਲ ਨਾਲ ਗੁਰੂ ਮਾਰਗ ਦਾ ਪਾਂਧੀ ਬਣਨ ’ਤੇ ਜ਼ੋਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ, ਜਿਨ੍ਹਾਂ ਵਿਚ ਦਰਜ ਗੁਰੂ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਸੁਚਿਆਰ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਨੂੰ ਧਾਰਨ ਕਰਨ ਨਾਲ ਦੁਨੀਆ ਦੀ ਹਰ ਸਮੱਸਿਆ ਦਾ ਹੱਲ ਹੁੰਦਾ ਵਿਖਾਈ ਦਿੰਦਾ ਅਤੇ ਗੁਰੂ ਸਾਹਿਬਾਨ ਦੀ ਬਾਣੀ ਮਨੁੱਖੀ ਜੀਵਨ ’ਤੇ ਵੱਡਾ ਪ੍ਰਭਾਵ ਪਾਉਂਦੀ ਹੋਈ ਮਨੁੱਖ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਦੀ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੀਤ ਮੈਨੇਜਰ ਸੁਰਜੀਤ ਸਿੰਘ ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਜ਼ੂਰ ਸਿੰਘ ਆਦਿ ਸ਼ੋ੍ਮਣੀ ਕਮੇਟੀ ਮੁਲਾਜ਼ਮ ਸਟਾਫ ਅਤੇ ਸੰਗਤਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਹੁਣ ਮੌਕਾ ਪੰਜਾਬ ਨੂੰ’ ਯਾਤਰਾ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਝੋਨੇ ਦੀ ਖਰੀਦ ਬੰਦ ਕਰਨ ਖ਼ਿਲਾਫ਼ ਬੀ.ਕੇ.ਯੂ. (ਰਾਜੇਵਾਲ) ਨੇ ਘੇਰਿਆ ਮਾਰਕੀਟ ਕਮੇਟੀ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।