‘ ਹੁਣ ਮੌਕਾ ਪੰਜਾਬ ਨੂੰ’ ਯਾਤਰਾ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ
ਨਾਭਾ,11 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ “ਹੁਣ ਮੌਕਾ ਪੰਜਾਬ ਨੂੰ” ਯਾਤਰਾ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅੱਜ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 21 ਨਵੰਬਰ ਨੂੰ ਨਾਭਾ ਵਿਖੇ ਪਹੁੰਚ ਰਹੀ ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਲਕੇ ਨਾਲ ਸੰਬੰਧਿਤ ਸਮੂਹ ਨੌਜਵਾਨ ਆਗੂਆਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
12-11-2026