11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ : ਰਾਜਿੰਦਰ ਸਿੰਘ ਵਿਰਕ

ਸਨੌਰ, 11 ਨਵੰਬਰ (ਮੋਹਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ-2027 ਲਈ ਪਾਰਟੀ ਦਾ ਚੋਣ ਮੈਨੀਫੈਸਟੋ ਜ਼ਮੀਨੀ ਹਕੀਕਤਾਂ ਅਨੁਸਾਰ ਤਿਆਰ ਕਰਨ ਹਿਤ ਲੋਕਾਂ ਤੋਂ ਸਿੱਧੇ ਸੁਝਾਅ ਲੈਣ ਦੀ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸਨੌਰ ਅਧੀਨ ਪੈਂਦੇ ਅਮਨ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਅਮਨ ਨਗਰ ਦੇ ਵਸਨੀਕਾਂ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਇਲਾਕੇ ਦੀਆਂ ਦਰਪੇਸ਼ ਸਮੱਸਿਆਵਾਂ, ਬੁਨਿਆਦੀ ਲੋੜਾਂ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ।

ਅਜੀਤ ਡੈਸਕ 12-11-2026
ਸਨੌਰ, 11 ਨਵੰਬਰ (ਮੋਹਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ-2027 ਲਈ ਪਾਰਟੀ ਦਾ ਚੋਣ ਮੈਨੀਫੈਸਟੋ ਜ਼ਮੀਨੀ ਹਕੀਕਤਾਂ ਅਨੁਸਾਰ ਤਿਆਰ ਕਰਨ ਹਿਤ ਲੋਕਾਂ ਤੋਂ ਸਿੱਧੇ ਸੁਝਾਅ ਲੈਣ ਦੀ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸਨੌਰ ਅਧੀਨ ਪੈਂਦੇ ਅਮਨ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਅਮਨ ਨਗਰ ਦੇ ਵਸਨੀਕਾਂ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਇਲਾਕੇ ਦੀਆਂ ਦਰਪੇਸ਼ ਸਮੱਸਿਆਵਾਂ, ਬੁਨਿਆਦੀ ਲੋੜਾਂ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਇਕੱਤਰ ਹੋਏ ਲੋਕਾਂ ਨੇ ਵੀ ਆਪਣੇ ਇਲਾਕੇ ਦੀ ਬਿਹਤਰੀ, ਸੜਕਾਂ, ਨਾਲੀਆਂ ਅਤੇ ਪੀਣ ਵਾਲੇ ਪਾਣੀ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੇ ਲਿਖਤੀ ਤੇ ਜ਼ਬਾਨੀ ਸੁਝਾਅ ਪੇਸ਼ ਕੀਤੇ। ਵਿਰਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਰੋਜ਼ਮਰਾ ਦੀਆਂ ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ’ਚ ਰੱਖ ਕੇ ਅਕਾਲੀ ਦਲ ਦਾ ਲੋਕ-ਪੱਖੀ ਚੋਣ ਮੈਨੀਫੈਸਟੋ ਤਿਆਰ ਕਰਨਾ ਹੈ, ਤਾਂ ਜੋ ਸਰਕਾਰ ਬਣਨ ’ਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਬੂਥ ਪੱਧਰ ’ਤੇ ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਰਣਨੀਤੀ ’ਤੇ ਵੀ ਗੰਭੀਰ ਮੰਥਨ ਕੀਤਾ ਗਿਆ। ਸੱਤਾਧਾਰੀ ਧਿਰ ’ਤੇ ਵਰ੍ਹਦਿਆਂ ਸੀਨੀਅਰ ਅਕਾਲੀ ਆਗੂ ਨੇ ਆਖਿਆ ਕਿ ਝੂਠੇ ਲਾਰਿਆਂ ਅਤੇ ਖੋਖਲੇ ਦਾਅਵਿਆਂ ਕਾਰਨ ਮੌਜੂਦਾ ਆਮ ਆਦਮੀ ਪਾਰਟੀ ਲੋਕਾਂ ਦੇ ਦਿਲਾਂ ਤੋਂ ਪੂਰੀ ਤਰ੍ਹਾਂ ਲਹਿ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀਆਂ ਨੇ ਹੁਣ ਪੱਕਾ ਮਨ ਬਣਾ ਲਿਆ ਹੈ ਅਤੇ ਉਹ ਸੂਬੇ ਨੂੰ ਮੁੜ ਖ਼ੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੋਕ-ਪੱਖੀ ਸਰਕਾਰ ਲਿਆਉਣ ਵਾਸਤੇ ਪੂਰੀ ਤਰ੍ਹਾਂ ਉਤਾਵਲੇ ਹਨ।
ਪਿਛਲੀ ਖ਼ਬਰ ਸੰਦੀਪ ਸਿੰਗਲਾ ਵਲੋਂ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਬੈਠਕ ਚੋਣ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਹੋਰਨਾਂ ਪਾਰਟੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।