ਸੰਦੀਪ ਸਿੰਗਲਾ ਵਲੋਂ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਬੈਠਕ ਚੋਣ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ
ਸਮਾਣਾ, 11 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸੰਦੀਪ ਸਿੰਗਲਾ ਵਲੋਂ ਹਲਕੇ ਦੇ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣਾਂ ਦੌਰਾਨ ਪਾਰਟੀ ਵਲੋਂ ਕੀਤੇ ਜਾਣ ਵਾਲੇ ਕੰਮਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
12-11-2026