13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

2027 ’ ਚ ਕਾਂਗਰਸ ਦੀ ਸਰਕਾਰ ਬਣਨਾ ਤੈਅ-ਕਾਕਾ ਰਣਦੀਪ ਸਿੰਘ

ਭਾਦਸੋਂ, 12 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਕਤੀ ਕੁਮਾਰ ਦੇ ਦਫਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੇ ਬਦਤਰ ਬਣੇ ਹਾਲਾਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰਾਂ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾਤਸਕਰੀ, ਰਿਸ਼ਵਤਖੋਰੀ, ਗੋਲੀਬਾਰੀ ਦੀਆਂ ਘਟਨਾਵਾਂ ਨੇ ਸੂਬਾ ਵਾਸੀਆਂ ਨੂੰ ਭੈਅਭੀਤ ਕਰ ਦਿੱਤਾ ਹੈ।

ਅਜੀਤ ਡੈਸਕ 13-11-2026
ਭਾਦਸੋਂ, 12 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਕਤੀ ਕੁਮਾਰ ਦੇ ਦਫਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੇ ਬਦਤਰ ਬਣੇ ਹਾਲਾਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰਾਂ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾਤਸਕਰੀ, ਰਿਸ਼ਵਤਖੋਰੀ, ਗੋਲੀਬਾਰੀ ਦੀਆਂ ਘਟਨਾਵਾਂ ਨੇ ਸੂਬਾ ਵਾਸੀਆਂ ਨੂੰ ਭੈਅਭੀਤ ਕਰ ਦਿੱਤਾ ਹੈ। ਸੂਬੇ ਵਿਚ ਪ੍ਰਸ਼ਾਸਨ ਇਸਤੇ ਨੱਥ ਪਾਉਣ ’ਚ ਅਸਮਰੱਥ ਹੈ। ਉਨ੍ਹਾਂ ਕਿਹਾ ਕਿ 2027 ਵਿਚ ਲੋਕ ਇਸ ਦਾ ਜਵਾਬ ਦੇਣ ਲਈ ਤਿਆਰ ਹੈ ਅਤੇ ਸੂਬੇ ਵਿਚ ਕਾਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਕਿਉਕਿ ਸੂਬੇ ਦਾ ਜੇਕਰ ਵਿਕਾਸ ਹੋਇਆ ਹੈ ਤਾਂ ਸਿਰਫ ਕਾਂਗਰਸ ਸਰਕਾਰ ਦੇ ਕਾਰਜਕਾਲ ’ਚ ਹੀ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਕਤੀ ਕੁਮਾਰ, ਆਸੀਸ ਸਿੰਗਲਾ ਆਸ਼ੂ, ਚੁੰਨੀ ਲਾਲ, ਬੌਬੀ ਕੁਮਾਰ, ਸੰਜੇ ਕੁਮਾਰ, ਸੁਖਜੀਵਨ ਭੋਲਾ, ਅਜਮੀਲ ਖਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਆਰ.-2026 ਤਹਿਤ ਡੀ.ਸੀ. ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦਿੱਤੀਆਂ ਮੁਬਾਰਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।