17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਆਹੁਤਾ ਖ਼ੁਦਕੁਸ਼ੀ ਦੇ ਮਾਮਲੇ ’ਚ ਸਹੁਰਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਆਹੁਤਾ ਦੀ ਭੇਦਭਰੀ ਹਾਲਾਤਾਂ ’ਚ ਮੌਤ ਹੋਣ ਦੇ ਮਾਮਲੇ ’ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ ’ਤੇ ਵਿਆਹੁਤਾ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੀੜਤਾਂ ਦੇ ਭਰਾ ਰਾਜੇਸ਼ ਵਾਸੀ ਹਰਿਆਣਾ ਨੇ ਉਕਤ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਸਾਲ 2019 ’ਚ ਗੁਰਦਰਸ਼ਨ ਸਿੰਘ ਨਾਲ ਵਿਆਹ ਹੋਇਆ ਸੀ।

ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਆਹੁਤਾ ਦੀ ਭੇਦਭਰੀ ਹਾਲਾਤਾਂ ’ਚ ਮੌਤ ਹੋਣ ਦੇ ਮਾਮਲੇ ’ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ ’ਤੇ ਵਿਆਹੁਤਾ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੀੜਤਾਂ ਦੇ ਭਰਾ ਰਾਜੇਸ਼ ਵਾਸੀ ਹਰਿਆਣਾ ਨੇ ਉਕਤ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਸਾਲ 2019 ’ਚ ਗੁਰਦਰਸ਼ਨ ਸਿੰਘ ਨਾਲ ਵਿਆਹ ਹੋਇਆ ਸੀ। ਬਾਅਦ ’ਚ ਉਨ੍ਹਾਂ ਦੀ ਕਿਸੇ ਮਾਮਲੇ ਨੂੰ ਲੈ ਕੇ ਅਣਬਣ ਰਹਿੰਦੀ ਸੀ ਤੇ ਉਹ ਲੜਕੀ ਦੀ ਕੁੱਟਮਾਰ ਵੀ ਕਰਨ ਲੱਗੇ ਤੇ ਇਹ ਮਾਮਲਾ ਪੰਚਾਇਤ ’ਚ ਵੀ ਇਹ ਮਾਮਲਾ ਨਿੱਬੜਿਆ ਹੈ। ਇਸ ਦੌਰਾਨ ਸ਼ਿਕਾਇਤਕਰਤਾ ਨੇ ਦੱਸਿਆ ਕਿ 12 ਨਵੰਬਰ ਨੂੰ ਉਸ ਦੀ ਭੂਆ ਨੂੰ ਫ਼ੋਨ ਆਇਆ ਕਿ ਉਸ ਦੀ ਭੈਣ ਸਰਬਜੀਤ ਕੌਰ ਦੀ ਮੌਤ ਹੋ ਗਈ ਤੇ ਲੜਕੀ ਦੇ ਸਹੁਰੇ ਪਰਿਵਾਰ ਨੇ ਮੌਤ ਤੋਂ ਬਾਅਦ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟਾਇਆ ਕਿ ਉਸ ਦੀ ਭੈਣ ਦਾ ਸਹੁਰੇ ਪਰਿਵਾਰ ਨੇ ਕਤਲ ਕੀਤਾ ਹੈ। ਇਸ ਮਾਮਲੇ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਜਸਪ੍ਰੀਤ ਸਿੰਘ, ਬਿਕਰਮ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਰਨ ਸਿੰਘ ਡੀਟੀਓ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕਾ ਸਨੌਰ ਤੋਂ ਰਵਾਨਾ ਹੋਵੇਗਾ ਰਿਕਾਰਡ ਤੋੜ ਕਾਫ਼ਲਾ : ਰਣਜੋਧ ਸਿੰਘ ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।