18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੁਣ ਪੰਜਾਬ ਦੇ ਲੋਕ ਝਾੜੂ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ- ਚੀਮਾ

ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਲਕੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ।

ਅਜੀਤ ਡੈਸਕ 18-11-2026
ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਲਕੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਝਾੜੂ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਤੋਂ ਚਲਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਹ ਸਮਝ ਆ ਚੁੱਕੀ ਹੈ ਕਿ ਜਿਹੜੀ ਪਾਰਟੀ ਆਪਣੇ ਸੂਬੇ ਦੇ ਫ਼ੈਸਲੇ ਵੀ ਦਿੱਲੀ ਦੇ ਆਗੂਆਂ ਦੀ ਸਲਾਹ ਅਤੇ ਇਸ਼ਾਰਿਆਂ ’ਤੇ ਲੈਂਦੀ ਹੋਵੇ, ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਿਵੇਂ ਕਰ ਸਕਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੰਜਾਬ ਦੀ ਸਰਕਾਰ ਦੇ ਫ਼ੈਸਲਿਆਂ ਵਿਚ ਦਿੱਲੀ ਦੇ ਆਗੂਆਂ ਦੀ ਦਖ਼ਲਅੰਦਾਜ਼ੀ ਰਹੇਗੀ ਤਾਂ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਵਰਗ ਦੀਆਂ ਉਮੀਦਾਂ ਅਨੁਸਾਰ ਕੰਮ ਕਰੇ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਦਾ ਪੰਜਾਬ ਦੀ ਮਿੱਟੀ, ਵਿਰਸੇ, ਸੱਭਿਆਚਾਰ ਅਤੇ ਲੋਕਾਂ ਨਾਲ ਡੂੰਘਾ ਨਾਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਰਕਰਾਂ ਨੂੰ ਹੋਰ ਸਰਗਰਮ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਮਲਕੀਤ ਸਿੰਘ ਚੀਮਾ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਕੇ ਸੂਬੇ ਵਿਚ ਮੁੜ ਅਕਾਲੀ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਬੀਬੀ ਜਸਪ੍ਰੀਤ ਕੌਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੇ ਪੋਲਟਰੀ ਫਾਰਮਾਂ ਖ਼ਿਲਾਫ਼ ਐਕਸ਼ਨ ਮੋਡ ’ਚ ਮਾਰਕੀਟ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।