18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀਬੀ ਜਸਪ੍ਰੀਤ ਕੌਰ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ

ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਪ੍ਰਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਟੀ ਹਾਈ ਕਮਾਨ ਦੇ ਆਦੇਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦਾ ਨਾਭਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-11-2026
ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਪ੍ਰਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਟੀ ਹਾਈ ਕਮਾਨ ਦੇ ਆਦੇਸ਼ ਤਹਿਤ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦਾ ਨਾਭਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਥਾਨਕ ਅਲੌਹਰਾਂ ਗੇਟ ਪਹੁੰਚ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਸਹਿਰੀ ਬਲਾਕ ਪ੍ਰਧਾਨ ਇਸਤਰੀ ਵਿੰਗ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਜੋ ਵੀ ਵਿਅਕਤੀ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦਾ ਹੈ ਪਾਰਟੀ ਵਲੋਂ ਹਮੇਸ਼ਾ ਹੀ ਉਸ ਵਿਅਕਤੀ ਦੀ ਮਿਹਨਤ ਦਾ ਮੁੱਲ ਪਾਇਆ ਜਾਂਦਾ ਹੈ, ਇਸੇ ਤਹਿਤ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੂੰ ਉਨਾਂ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਨਵ ਨਿਯੁਕਤ ਸ਼ਹਿਰੀ ਬਲਾਕ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਢੀਂਡਸਾ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵਲੋਂ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਗਈ ਉਸ ਕੰਮ ਨੂੰ ਉਹ ਵਫਾਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸੁਖਚੈਨ ਸਿੰਘ ਬਿਸ਼ਨਪੁਰਾ ਬਲਾਕ ਪ੍ਰਧਾਨ ਯੂਥ ਅਕਾਲੀ ਦਲ, ਦਰਸ਼ਨ ਸਿੰਘ ਖੋਖ ਸੀਨੀਅਰ ਅਕਾਲੀ ਆਗੂ, ਬੀਬੀ ਕੁਲਵੰਤ ਕੌਰ ਖਹਿਰਾ, ਪ੍ਰਕਾਸ਼ ਸਿੰਘ ਮੋਤੀ ਬਾਗ ਨਾਭਾ, ਮੋਹਨ ਸਿੰਘ ਰਾਮਗੜ੍ਹ ਸਰਕਲ ਪ੍ਰਧਾਨ, ਦੇਵਰਾਜ ਨੰਬਰਦਾਰ ਦੁਲੱਦੀ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ-ਰੱਖੜਾ, ਢਿੱਲੋਂ ਅਗਲੀ ਖ਼ਬਰ ਹੁਣ ਪੰਜਾਬ ਦੇ ਲੋਕ ਝਾੜੂ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ- ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।