21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਨ.ਟੀ.ਪੀ.ਸੀ. ਸੀਨੀਅਰ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਕੰਪਾਊਂਡ ਪੁਰਸ਼ ਅਤੇ ਮਹਿਲਾ ਟੀਮਾਂ ਨੇ ਜਿੱਤੇ ਸੋਨ ਤਗਮੇ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਲਾਂਗ, ਮੇਘਾਲਿਆ ਵਿਖੇ 11 ਤੋਂ 18 ਨਵੰਬਰ 2026 ਤੱਕ ਕਰਵਾਈ ਜਾ ਰਹੀ ਐਨ. ਟੀ.

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਲਾਂਗ, ਮੇਘਾਲਿਆ ਵਿਖੇ 11 ਤੋਂ 18 ਨਵੰਬਰ 2026 ਤੱਕ ਕਰਵਾਈ ਜਾ ਰਹੀ ਐਨ.ਟੀ.ਪੀ.ਸੀ. ਸੀਨੀਅਰ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਤੀਰਅੰਦਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੰਪਾਊਂਡ ਵਰਗ ਦੇ ਪੁਰਸ਼ ਅਤੇ ਮਹਿਲਾ ਟੀਮ ਮੁਕਾਬਲਿਆਂ ਵਿਚ ਸੋਨ ਤਮਗੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਕੰਪਾਊਂਡ ਪੁਰਸ਼ ਟੀਮ, ਜਿਸ ’ਚ ਗੁਰਨੂਰ ਸਿੰਘ, ਸੰਗਮਪ੍ਰੀਤ ਸਿੰਘ ਬਿਸਲਾ, ਉਦੈ ਕੰਬੋਜ ਅਤੇ ਸੁਖਮਨਦੀਪ ਸਿੰਘ ਸ਼ਾਮਲ ਸਨ, ਨੇ ਫਾਈਨਲ ਮੁਕਾਬਲੇ ’ਚ ਮੱਧ ਪ੍ਰਦੇਸ਼ ਦੀ ਟੀਮ ਨੂੰ ਹਰਾ ਕੇ ਸੋਨ ਤਮਗਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਕੰਪਾਊਂਡ ਮਹਿਲਾ ਟੀਮ ’ ਚ ਪਰਨੀਤ ਕੌਰ, ਜਸਵੀਰ ਕੌਰ, ਅਵਨੀਤ ਕੌਰ ਅਤੇ ਮਨਰੂਪ ਕੌਰ ਸ਼ਾਮਲ ਸਨ, ਨੇ ਫਾਈਨਲ ’ਚ ਉੱਤਰ ਪ੍ਰਦੇਸ਼ ਦੀ ਟੀਮ ਨੂੰ ਮਾਤ ਦੇ ਕੇ ਸੋਨ ਤਮਗਾ ਜਿੱਤਿਆ। ਇਸ ਸ਼ਾਨਦਾਰ ਸਫਲਤਾ ਪਿੱਛੇ ਕੋਚ ਗੌਰਵ ਸ਼ਰਮਾ ਦੀ ਮਿਹਨਤ, ਸਹੀ ਮਾਰਗਦਰਸ਼ਨ ਅਤੇ ਖਿਡਾਰੀਆਂ ਦੀ ਲਗਨ ਤੇ ਸਮਰਪਣ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਡਾਇਰੈਕਟਰ ਸਪੋਰਟਸ ਜੀਵਨਜੋਤ ਸਿੰਘ ਤੇਜਾ ਦੀ ਅਗਵਾਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਦੋਵੇਂ ਟੀਮਾਂ ਦੀ ਇਸ ਸ਼ਾਨਦਾਰ ਜਿੱਤ ਨਾਲ ਖੇਡ ਜਗਤ ਵਿਚ ਖੁਸ਼ੀ ਦੀ ਲਹਿਰ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨੇ ਇਕ ਵਾਰ ਫਿਰ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਤੀਰਅੰਦਾਜ਼ੀ ਦੀ ਮਜ਼ਬੂਤ ਪਛਾਣ ਨੂੰ ਸਾਬਤ ਕੀਤਾ ਹੈ।
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਦੇ ਸਾਲਾਨਾ ਮੈਗਜ਼ੀਨ ‘ਕਲਰਜ਼’ ਦੀ ਘੁੰਡ ਚੁਕਾਈ ਦੀ ਰਸਮ ਕਰਵਾਈ ਅਗਲੀ ਖ਼ਬਰ ਕਰਤਾਰਪੁਰ ਲਾਂਘੇ ਤੋਂ ਲੈ ਕੇ ਦਰਿਆਈ ਪਾਣੀਆਂ ਤੱਕ ਪੰਜਾਬ ਦੇ ਹੱਕਾਂ ਲਈ ਸਿਆਸੀ ਏਕਤਾ ਜ਼ਰੂਰੀ-ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।