ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ।
ਅਜੀਤ ਡੈਸਕ
23-11-2026