ਸੰਤਾਂ ਮਹਾਂਪੁਰਸ਼ਾਂ ਦੀ ਸੰਗਤ ਜੀਵਨ ਨੂੰ ਸਹੀ ਸੇਧ ਦਿੰਦੀ ਹੈ ਜਿਸ ਨਾਲ ਮਨ ਨੂੰ ਅਥਾਹ ਸਕੂਨ ਮਿਲਦਾ ਹੈ-ਇੰਦਰਜੀਤ ਸਿੰਘ ਸੰਧੂ
ਦੇਵੀਗੜ੍ਹ, 22 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪਿਹੋਵਾ ਦੇ ਪਵਿੱਤਰ ਅਸਥਾਨ ‘ਤੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬ ਸਟੇਟ ਕੌਨਵੇਅਰ ਦੇ ਵਾਈਸ ਚੇਅਰਮੈਨ ਅਤੇ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਇੰਦਰਜੀਤ ਸਿੰਘ ਸੰਧੂ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
23-11-2026