22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਖੇਡਾਂ ਵਤਨ ਪੰਜਾਬ ਦੀਆਂ 2026-ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ’ਚ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ

ਪਟਿਆਲਾ, 22 ਨਵੰਬਰ (ਅ. ਸ.

ਅਜੀਤ ਡੈਸਕ 23-11-2026
ਪਟਿਆਲਾ, 22 ਨਵੰਬਰ (ਅ.ਸ. ਆਹਲੂਵਾਲੀਆ)-ਖੇਡਾਂ ਵਤਨ ਪੰਜਾਬ ਦੀਆਂ 2026 ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ ਵਿਭਾਗ ਪੰਜਾਬ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਲਾਅਨ ਟੈਨਿਸ ਖੇਡ ਵਿਅਕਤੀਗਤ ਈਵੈਂਟ ਉਮਰ ਵਰਗ 31-40 ਮੈਨ ਵਿਚ ਅਨੁਰਾਗ ਅੰਮ੍ਰਿਤਸਰ ਨੇ ਪਹਿਲਾ ਸਥਾਨ ਅਤੇ ਹਰਪ੍ਰੀਤ ਕੌਰ ਲੁਧਿਆਣਾ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਅਕਤੀਗਤ ਈਵੈਂਟ ਉਮਰ ਵਰਗ 31-40 ਵੁਮੈਨ ਵਿਚ ਰਿਚਾ ਲੁਧਿਆਣਾ ਨੇ ਪਹਿਲਾ ਸਥਾਨ, ਹਰਪ੍ਰੀਤ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਮੀਨੂੰ ਸ਼ਰਮਾ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਲੜਕੀਆਂ ਅੰਡਰ-17 ਵਿਚ ਮਾਨਸਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ, ਮੋਗਾ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ, ਮੁਕਤਸਰ ਸਾਹਿਬ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ, ਮਲੇਰਕੋਟਲਾ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ, ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ, ਬਠਿੰਡਾ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ, ਤਰਤਾਰਨ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ, ਮੋਗਾ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅੰਡਰ-21 ਲੜਕੀਆਂ ਵਿਚ ਮੁਕਤਸਰ ਸਾਹਿਬ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ ਅਤੇ ਲੁਧਿਆਣਾ ਦੀ ਟੀਮ ਨੇ ਪਟਿਆਲਾ ਦੀ ਟੀਮ ਨੂੰ ਹਰਾਇਆ। ਅੰਡਰ-14 ਲੜਕੀਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ ਅਤੇ ਬਠਿੰਡਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾਇਆ।
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਢਿੱਲੋਂ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ ਪ੍ਰਮੁੱਖ ਸ਼ਖ਼ਸੀਅਤਾਂ ਨੇ ਦ... ਅਗਲੀ ਖ਼ਬਰ ਸੰਤਾਂ ਮਹਾਂਪੁਰਸ਼ਾਂ ਦੀ ਸੰਗਤ ਜੀਵਨ ਨੂੰ ਸਹੀ ਸੇਧ ਦਿੰਦੀ ਹੈ ਜਿਸ ਨਾਲ ਮਨ ਨੂੰ ਅਥਾਹ ਸਕੂਨ ਮਿਲਦਾ ਹੈ-ਇੰਦਰਜੀਤ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।