24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਈਸ ਸ਼ੈਲਰ ਮਾਲਕਾਂ ਤੋਂ ਦੁਖੀ ਹੋ ਕੇ ਆੜ੍ਹਤੀਏ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)- ਰਾਈਸ ਸ਼ੈਲਰ ਮਾਲਕਾਂ ਦੀ ਕਥਿਤ ਮਨਮਾਨੀ ਅਤੇ ਆਰਥਿਕ ਪ੍ਰੇਸ਼ਾਨੀਆਂ ਤੋਂ ਤੰਗ ਆ ਕੇ ਪਿੰਡ ਗੱਜੂਮਾਜਰਾ ਵਿਖੇ ਆੜ੍ਹਤ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੀਵਨ ਕੁਮਾਰ ਵਜੋਂ ਹੋਈ ਹੈ।

ਅਜੀਤ ਡੈਸਕ 24-11-2026
ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)- ਰਾਈਸ ਸ਼ੈਲਰ ਮਾਲਕਾਂ ਦੀ ਕਥਿਤ ਮਨਮਾਨੀ ਅਤੇ ਆਰਥਿਕ ਪ੍ਰੇਸ਼ਾਨੀਆਂ ਤੋਂ ਤੰਗ ਆ ਕੇ ਪਿੰਡ ਗੱਜੂਮਾਜਰਾ ਵਿਖੇ ਆੜ੍ਹਤ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੀਵਨ ਕੁਮਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੇਰ ਸ਼ਾਮ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਸਿਟੀ ਥਾਣਾ ਸਮਾਣਾ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੇ ਪੁੱਤਰ ਸ਼ੈਂਕੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਪਿੰਡ ਗੱਜੂਮਾਜਰਾ ਵਿਖੇ ਆੜ੍ਹਤ ਦੀ ਦੁਕਾਨ ਹੈ। ਉਸ ਦੇ ਪਿਤਾ ਆਪਣੀ ਝੋਨੇ ਦੀ ਫ਼ਸਲ ਦੋ ਰਾਈਸ ਸ਼ੈਲਰਾਂ ਵਿਚ ਦੇ ਰਹੇ ਸਨ। ਦੋਸ਼ ਹੈ ਕਿ ਰਾਈਸ ਸ਼ੈਲਰ ਮਾਲਕਾਂ ਵਲੋਂ ਵਾਰ-ਵਾਰ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੋਣ ਦੀ ਗੱਲ ਕਹਿ ਕੇ ਵੱਖ-ਵੱਖ ਤਰੀਕਿਆਂ ਨਾਲ ਉਨ੍ਹਾਂ ਕੋਲੋਂ ਕਰੀਬ 12 ਲੱਖ ਰੁਪਏ ਵਸੂਲ ਕੀਤੇ ਗਏ। ਇਸ ਤੋਂ ਇਲਾਵਾ ਝੋਨੇ ਦੇ 540 ਬੈਗਾਂ ਦਾ ਗੇਟ ਪਾਸ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਸੀ। ਇਸ ਕਾਰਨ ਉਨ੍ਹਾਂ ਦੇ ਪਿਤਾ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਸਨ। ਸ਼ੈਂਕੀ ਨੇ ਦੱਸਿਆ ਕਿ ਰਾਈਸ ਸ਼ੈਲਰ ਮਾਲਕਾਂ ਵਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਪੈਦਾ ਹੋਈ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਸਵੇਰੇ ਉਨ੍ਹਾਂ ਦੇ ਪਿਤਾ ਨੇ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਨ੍ਹਾਂ ਦੀ ਹਾਲਤ ਵਿਗੜਨ ‘ਤੇ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਦਾਖ਼ਲ ਕਰਵਾਇਆ ਗਿਆ। ਉੱਥੋਂ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਉੱਧਰ, ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਮਾਮਲੇ ਵਿਚ ਉਚਿਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਦੇਰ ਸ਼ਾਮ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਸਿਟੀ ਥਾਣਾ ਸਮਾਣਾ ਦੇ ਬਾਹਰ ਧਰਨਾ ਲਗਾ ਦਿੱਤਾ। ਧਰਨੇ ‘ਤੇ ਬੈਠੇ ਲੋਕਾਂ ਨੇ ਮੰਗ ਕੀਤੀ ਕਿ ਮ੍ਰਿਤਕ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਉਸ ਨਾਲ ਆਰਥਿਕ ਲੈਣ-ਦੇਣ ਵਿਚ ਧੋਖਾਧੜੀ ਕਰਨ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਸਿਟੀ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਾਰਡ ਨੰਬਰ 15 ’ਚ ਬਲਦੇਸ ਕੌਰ ਦੇ ਚੋਣ ਦਫ਼ਤਰ ਦਾ ਰਜਿੰਦਰ ਸਿੰਘ ਵਿਰਕ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਦੀ ਸਖ਼ਤ ਕਾਰਵਾਈ, 30 ਤੋਂ ਵੱਧ ਕੱਟੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।