24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਾਰਡ ਨੰਬਰ 15 ’ਚ ਬਲਦੇਸ ਕੌਰ ਦੇ ਚੋਣ ਦਫ਼ਤਰ ਦਾ ਰਜਿੰਦਰ ਸਿੰਘ ਵਿਰਕ ਨੇ ਕੀਤਾ ਉਦਘਾਟਨ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹਲਕਾ ਸਨੌਰ ਦੀ ਵਾਰਡ ਨੰਬਰ 15 ’ਚ ਹੋ ਰਹੀ ਨਗਰ ਨਿਗਮ ਦੀ ਮੁੜ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਆਗੂ ਰਜਿੰਦਰ ਸਿੰਘ ਵਿਰਕ ਵਲੋਂ ਪਾਰਟੀ ਦੀ ਉਮੀਦਵਾਰ ਬਲਦੇਸ ਕੌਰ ਦੇ ਮੁੱਖ ਚੋਣ ਦਫ਼ਤਰ ਦਾ ਆਪਣੇ ਹੱਥੀਂ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹਲਕਾ ਸਨੌਰ ਦੀ ਵਾਰਡ ਨੰਬਰ 15 ’ਚ ਹੋ ਰਹੀ ਨਗਰ ਨਿਗਮ ਦੀ ਮੁੜ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਆਗੂ ਰਜਿੰਦਰ ਸਿੰਘ ਵਿਰਕ ਵਲੋਂ ਪਾਰਟੀ ਦੀ ਉਮੀਦਵਾਰ ਬਲਦੇਸ ਕੌਰ ਦੇ ਮੁੱਖ ਚੋਣ ਦਫ਼ਤਰ ਦਾ ਆਪਣੇ ਹੱਥੀਂ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਬਲਦੇਸ ਕੌਰ ਸਾਬਕਾ ਐਮ.ਸੀ. ਜਰਨੈਲ ਸਿੰਘ ਦੀ ਨੂੰਹ ਹੈ। ਇਸ ਮੌਕੇ ਰਜਿੰਦਰ ਸਿੰਘ ਵਿਰਕ ਦੇ ਨਾਲ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਾਰਡ ਨੰਬਰ 15 ਦੇ ਵੋਟਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਲਦੇਸ ਕੌਰ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਪਾਰਟੀ ਵਰਕਰ ਪੂਰੀ ਇਕਜੁੱਟਤਾ ਅਤੇ ਮਿਹਨਤ ਨਾਲ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ। ਬਲਦੇਸ ਕੌਰ ਦੀ ਜਿੱਤ ਨਾਲ ਵਾਰਡ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਰਜਿੰਦਰ ਸਿੰਘ ਵਿਰਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੁਹਿੰਮ ਵਿਚ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਪ ’ਚ 48 ਯੂਨਿਟ ਖ਼ੂਨ ਇਕੱਤਰ ਅਗਲੀ ਖ਼ਬਰ ਰਾਈਸ ਸ਼ੈਲਰ ਮਾਲਕਾਂ ਤੋਂ ਦੁਖੀ ਹੋ ਕੇ ਆੜ੍ਹਤੀਏ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।