24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਪ ’ਚ 48 ਯੂਨਿਟ ਖ਼ੂਨ ਇਕੱਤਰ

ਬਨੂੜ, 23 ਨਵੰਬਰ (ਭੁਪਿੰਦਰ ਸਿੰਘ)- ਗ੍ਰਾਮ ਪੰਚਾਇਤ ਅਬਰਾਵਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਂਟੀ ਕ੍ਰਾਈਮ ਅਤੇ ਐਂਟੀ ਕੁਰੱਪਸ਼ਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਰਣਜੀਤ ਸਿੰਘ ਘੁੰਮਣ ਉਘੇ ਫਾਈਨੈਂਸਰ ਵਲੋਂ ਕੀਤਾ ਗਿਆ।

ਅਜੀਤ ਡੈਸਕ 24-11-2026
ਬਨੂੜ, 23 ਨਵੰਬਰ (ਭੁਪਿੰਦਰ ਸਿੰਘ)- ਗ੍ਰਾਮ ਪੰਚਾਇਤ ਅਬਰਾਵਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਂਟੀ ਕ੍ਰਾਈਮ ਅਤੇ ਐਂਟੀ ਕੁਰੱਪਸ਼ਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਰਣਜੀਤ ਸਿੰਘ ਘੁੰਮਣ ਉਘੇ ਫਾਈਨੈਂਸਰ ਵਲੋਂ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਤਿੰਦਰ ਸਿੰਘ ਰੋਮੀ ਅਬਰਾਵਾ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਖ਼ੂਨਦਾਨ ਕੈਂਪ ਅਤੇ ਮੁਫਤ ਮੈਡੀਕਲ ਚੈੱਕਅਪ ਕੈਂਪ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨਾਂ ਨੇ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਅਬਰਾਵਾਂ ਸਮੁੱਚੀ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਮੌਕੇ ਲਗਾਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਖ਼ੂਨ ਦਾ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਇਸ ਇਕੱਤਰ ਖ਼ੂਨ ਨਾਲ ਲੋੜਵੰਦ ਲੋਕਾਂ ਦੀ ਜਾਨ ਬਚਾਈ ਜਾ ਸਕੇ। ਕੈਂਪ ਦੌਰਾਨ ਪਹੁੰਚੇ 48 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ 150 ਮਰੀਜ਼ਾਂ ਦੀਆ ਅੱਖਾਂ ਦੀ ਜਾਂਚ ਦਾ ਚੈੱਕਅਪ ਕਰਨ ਉਪਰੰਤ ਸਰਪੰਚ ਗੁਰਚਰਨ ਸਿੰਘ ਅਬਰਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਖ਼ੂਨਦਾਨੀਆਂ ਅਤੇ ਡਾਕਟਰਾਂ ਦੀ ਟੀਮ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਿਕਰਮਜੀਤ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਅਮਰਜੀਤ ਕੌਰ, ਹਰਜਿੰਦਰ ਕੌਰ, ਹਰਿੰਦਰ ਸਿੰਘ, ਨੰਬਰਦਾਰ ਰਾਜਿੰਦਰ ਸਿੰਘ, ਨੰਬਰਦਾਰ ਜਸਵੀਰ ਸਿੰਘ, ਸਾਧੂ ਸਿੰਘ ਸਾਬਕਾ ਸਰਪੰਚ, ਪੰਚਾਇਤ ਮੈਂਬਰ ਸਤਨਾਮ ਕੌਰ, ਜੋਨੀ ਅਬਰਾਵਾਂ, ਸਵਰਨ ਸਿੰਘ, ਕਾਕਾ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਅਹੁਦੇਦਾਰ, ਪੰਚਾਇਤ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਚਿਰਾਗ਼ ਪਾਸਵਾਨ ਦੀ ਅਗਵਾਈ ਹੇਠ ਵਪਾਰੀਆਂ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ ਤੇ ਸੁਰੱਖਿਆ- ਪੰਜੇਟਾ ਅਗਲੀ ਖ਼ਬਰ ਵਾਰਡ ਨੰਬਰ 15 ’ਚ ਬਲਦੇਸ ਕੌਰ ਦੇ ਚੋਣ ਦਫ਼ਤਰ ਦਾ ਰਜਿੰਦਰ ਸਿੰਘ ਵਿਰਕ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।