24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

80 ਸਾਲ ਦੀ ਉਮਰ ’ਚ ਮੁਖਤਿਆਰ ਸਿੰਘ ਨੇ ਖੇਡ ਮੈਦਾਨ ’ਚ ਗੱਡੇ ਜਿੱਤ ਦੇ ਝੰਡੇ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਜੇਕਰ ਮਨ ਵਿਚ ਕੁਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਵੀ ਰਾਹ ਦਾ ਰੋੜਾ ਨਹੀਂ ਬਣ ਸਕਦੀ। ਇਸ ਗੱਲ ਨੂੰ 80 ਸਾਲਾ ਮੁਖਤਿਆਰ ਸਿੰਘ ਵਾਸੀ ਪਿੰਡ ਚਮਾਰਹੇੜੀ ਵਾਸੀ ਨੇ ਸੱਚ ਕਰ ਦਿਖਾਇਆ ਹੈ।

ਮੁਖਤਿਆਰ ਸਿੰਘ ਆਪਣਾ ਸਰਟੀਫਿਕੇਟ ਤੇ ਤਗਮੇ ਦਿਖਾਉਂਦਾ ਹੋਇਆ। ਅਜੀਤ ਤਸਵੀਰ 24-11-2026
ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਜੇਕਰ ਮਨ ਵਿਚ ਕੁਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਵੀ ਰਾਹ ਦਾ ਰੋੜਾ ਨਹੀਂ ਬਣ ਸਕਦੀ। ਇਸ ਗੱਲ ਨੂੰ 80 ਸਾਲਾ ਮੁਖਤਿਆਰ ਸਿੰਘ ਵਾਸੀ ਪਿੰਡ ਚਮਾਰਹੇੜੀ ਵਾਸੀ ਨੇ ਸੱਚ ਕਰ ਦਿਖਾਇਆ ਹੈ। ਉਨ੍ਹਾਂ ਨੇ 47ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਮਗੇ ਆਪਣੇ ਨਾਮ ਕੀਤੇ ਹਨ। ਸਪੋਰਟਸ ਕੰਪਲੈਕਸ ਗੁਰਸਾਗਰ ਮਸਤੂਆਣਾ ਸਾਹਿਬ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਮੁਖਤਿਆਰ ਸਿੰਘ ਨੇ 80 ਸਾਲ ਤੋਂ ਵੱਧ ਉਮਰ ਵਰਗ ਦੇ ਪੁਰਸ਼ ਮੁਕਾਬਲਿਆਂ ਵਿਚ ਹਿੱਸਾ ਲਿਆ। ਉਨ੍ਹਾਂ ਨੇ ਲੰਬੀ ਛਾਲ ਦੇ ਮੁਕਾਬਲੇ ਵਿਚ 1.6 0 ਮੀਟਰ ਦੀ ਛਾਲ ਲਗਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 400 ਮੀਟਰ ਦੌੜ ਵਿਚ 2 ਮਿੰਟ 30.65 ਸਕਿੰਟ ਦਾ ਸਮਾਂ ਕੱਢ ਕੇ ਦੂਜਾ ਸਥਾਨ ਪ੍ਰਾਪਤ ਕੀਤਾ। 80 ਸਾਲ ਦੀ ਉਮਰ ਵਿਚ ਦੋ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਸਥਾਨ ਹਾਸਲ ਕਰਨਾ ਉਨ੍ਹਾਂ ਦੀ ਖੇਡਾਂ ਪ੍ਰਤੀ ਲਗਨ, ਮਿਹਨਤ ਅਤੇ ਹੌਸਲੇ ਨੂੰ ਦਰਸਾਉਂਦਾ ਹੈ। ਮੁਖਤਿਆਰ ਸਿੰਘ ਦੀ ਇਸ ਪ੍ਰਾਪਤੀ ਨਾਲ ਪਟਿਆਲਾ ਦਾ ਨਾਮ ਵੀ ਰੌਸ਼ਨ ਹੋਇਆ ਹੈ। ਉਨ੍ਹਾਂ ਦੀ ਇਹ ਸਫਲਤਾ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ ਕਿ ਸਰੀਰਕ ਤੰਦਰੁਸਤੀ ਅਤੇ ਖੇਡਾਂ ਨਾਲ ਜੁੜਨ ਲਈ ਕੋਈ ਉਮਰ ਹੱਦ ਨਹੀਂ ਹੁੰਦੀ।
ਪਿਛਲੀ ਖ਼ਬਰ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਪੰਜਾਬ ਇੰਚਾਰਜ ਸਤੀਸ਼ ਪੁਨੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਈ ਸਟੋਨ ਸਕੂਲ ਘਨੌਰ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।