ਪਿੰਡ ਸੰਧਾਰਸੀ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਘਨੌਰ, 24 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸ਼ੁਭ ਦਿਹਾੜੇ ਸਬੰਧੀ ਰੱਖੇ ਗਏ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ‘ਚ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਦਕਿ ਉੱਘੇ ਕਥਾਵਾਚਕ ਗਿਆਨੀ ਗੁਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਫਲਸਫੇ, ਉਦਾਸੀਆਂ ਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਘਨੌਰ, 24 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸ਼ੁਭ ਦਿਹਾੜੇ ਸਬੰਧੀ ਰੱਖੇ ਗਏ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ‘ਚ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਦਕਿ ਉੱਘੇ ਕਥਾਵਾਚਕ ਗਿਆਨੀ ਗੁਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਫਲਸਫੇ, ਉਦਾਸੀਆਂ ਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਮਿੱਤਾ, ਖਜ਼ਾਨਚੀ ਅਮਰੀਕ ਸਿੰਘ, ਗ੍ਰੰਥੀ ਸਿੰਘ ਗਿਆਨੀ ਗੁਰਬੀਰ ਸਿੰਘ, ਹਰਵਿੰਦਰ ਸਿੰਘ ਸੰਧਾਰਸੀ, ਬਲਦੇਵ ਸਿੰਘ ਮਿੱਤ, ਰਣ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਨੰਬਰਦਾਰ ਰਣਧੀਰ ਸਿੰਘ, ਗੁਰਦੀਪ ਸਿੰਘ ਕਾਲਾ ਤੇ ਰਿੰਕੂ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।