25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਇਤਿਹਾਸਿਕ ਗੁਰਦੁਆਰਾ ਘੋੜਿਆਂਵਾਲਾ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ ਸਵੇਰ ਤੋਂ ਹੀ ਸੰਗਤਾਂ ਹੋ ਰਹੀਆਂ ਨੇ ਗੁਰੂ ਘਰ ਨਤਮਸਤਕ

ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਹ ਪੁਰਬ ਇਤਿਹਾਸਕ ਗੁਰੂ ਘਰਾਂ ਵਿੱਚ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ। ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਵੀ ਅੱਜ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਨਾਭਾ ਸ਼ਹਿਰ ਦੇ ਨਾਲ ਨਾਲ ਜਿਥੇ ਇਲਾਕੇ ਦੀਆਂ ਸੰਗਤਾਂ ਸਵੇਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋ ਰਹੀਆਂ ਹਨ, ਉੱਥੇ ਐਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੇ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕਰਦੀਆਂ ਹੋਈਆਂ। ਤਸਵੀਰ : ਜਗਨਾਰ ਸਿੰਘ ਦੁਲੱਦੀ 25-11-2026
ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਹ ਪੁਰਬ ਇਤਿਹਾਸਕ ਗੁਰੂ ਘਰਾਂ ਵਿੱਚ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ। ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਵੀ ਅੱਜ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਨਾਭਾ ਸ਼ਹਿਰ ਦੇ ਨਾਲ ਨਾਲ ਜਿਥੇ ਇਲਾਕੇ ਦੀਆਂ ਸੰਗਤਾਂ ਸਵੇਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋ ਰਹੀਆਂ ਹਨ, ਉੱਥੇ ਐਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੇ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਵੇਰ ਤੋਂ ਹੀ ਰਾਗੀ, ਢਾਡੀ ’ਤੇ ਕਥਾਵਾਚਕ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜ ਰਹੇ ਹਨ। ਗੱਲਬਾਤ ਕਰਦੇ ਹੋਏ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ ਕਿਉਂ ਜੋ ਅਜਿਹੇ ਦਿਹਾੜੇ ਹੀ ਸਾਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ। ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਸਵੇਰ ਤੋਂ ਹੀ ਅਟੁੱਟ ਵਰਤਾਏ ਗਏ।
ਪਿਛਲੀ ਖ਼ਬਰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ‘ ਕਿਰਤ ਕਰੋ, ਨਾ... ਅਗਲੀ ਖ਼ਬਰ ਪਿੰਡ ਸੰਧਾਰਸੀ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।